ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਾਰੇ ਲੋਕਾਂ ਨੂੰ ਕੋਵਿਡ-19 ਰੋਕੂ ਟੀਕਾ ਲਗਾਉਣ ਦੀ ਪੈਰਵੀ ਕਰਦੇ ਹੋਏ ਸੋਮਵਾਰ ਨੂੰ ਕਿਹਾ ਕਿ ਇਹ ਦੇਸ਼ ਦੀ ਜ਼ਰੂਰਤ ਹੈ, ਕਿਉਂਕਿ ਸੁਰੱਖਿਅਤ ਜੀਵਨ ਹਰ ਨਾਗਰਿਕ ਦਾ ਅਧਿਕਾਰ ਹੈ। ਉਨ੍ਹਾਂ ਨੇ ਪਾਰਟੀ ਵਲੋਂ 'ਸਪੀਕਅੱਪ ਫ਼ਾਰ ਵੈਕਸੀਨ ਫਾਰ ਆਲ' ਹੈਸ਼ਟੈਗ ਨਾਲ ਚਲਾਏ ਗਏ ਸੋਸ਼ਲ ਮੀਡੀਆ ਮੁਹਿੰਮ ਦੇ ਅਧੀਨ ਇਹ ਟਿੱਪਣੀ ਕੀਤੀ। ਕਾਂਗਰਸ ਨੇ ਸਾਰੇ ਨਾਗਰਿਕਾਂ ਨੂੰ ਟੀਕਾ ਲਗਾਏ ਜਾਣ ਦੀ ਮੰਗ ਕਰਦੇ ਹੋਏ ਇਹ ਮੁਹਿੰਮ ਚਲਾਈ ਹੈ।
ਇਹ ਵੀ ਪੜ੍ਹੋ : ਵੈਕਸੀਨ 'ਤੇ ਸਿਆਸਤ ਤੇਜ਼, ਰਾਹੁਲ ਨੇ PM ਮੋਦੀ ਨੂੰ ਚਿੱਠੀ ਲਿਖ ਕੀਤੀ ਇਹ ਮੰਗ
ਕਾਂਗਰਸ ਨੇਤਾ ਨੇ ਟਵੀਟ ਕੀਤਾ,''ਕੋਰੋਨਾ ਦਾ ਟੀਕਾ ਦੇਸ਼ ਦੀ ਜ਼ਰੂਰਤ ਹੈ। ਤੁਹਾਨੂੰ ਇਸ ਲਈ ਆਪਣੀ ਆਵਾਜ਼ ਚੁੱਕਣੀ ਚਾਹੀਦੀ ਹੈ। ਸੁਰੱਖਿਅਤ ਜੀਵਨ ਹਰ ਕਿਸੇ ਦਾ ਅਧਿਕਾਰ ਹੈ।'' ਰਾਹੁਲ ਨੇ ਦੇਸ਼ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲੇ ਵੱਧਣ, ਟੀਕੇ ਦੀ ਕਮੀ ਅਤੇ ਸਾਰਿਆਂ ਲਈ ਟੀਕੇ ਦੀ ਮੰਗ ਦਾ ਜ਼ਿਕਰ ਵਾਲਾ ਇਕ ਵੀਡੀਓ ਸਾਂਝਾ ਵੀ ਕੀਤਾ। ਦੱਸਣਯੋਗ ਹੈ ਕਿ ਦੇਸ਼ 'ਚ ਇਕ ਦਿਨ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 1,68,912 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਸੋਮਵਾਰ ਨੂੰ ਇਨਫੈਕਸ਼ਨ ਦੇ ਕੁੱਲ ਮਾਮਲੇ ਵੱਧ ਕੇ 1,35,27,717 ਹੋ ਗਏ। ਇਨਫੈਕਸ਼ਨ ਕਾਰਨ 904 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 1,70,179 ਹੋਈ।
ਇਹ ਵੀ ਪੜ੍ਹੋ : ਕੇਂਦਰ ਦੀਆਂ ਅਸਫ਼ਲ ਨੀਤੀਆਂ ਕਾਰਨ ਪ੍ਰਵਾਸੀ ਫਿਰ ਪਲਾਇਨ ਨੂੰ ਮਜ਼ਬੂਰ : ਰਾਹੁਲ ਗਾਂਧੀ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਜਬਰ-ਜ਼ਿਨਾਹ ਤੋਂ ਬਾਅਦ ਮਾਸੂਮ ਬੱਚੀ ਦਾ ਕਤਲ, ਪਿੰਡ ਵਾਸੀਆਂ ਨੇ ਦੋਸ਼ੀ ਦੀ ਕੀਤੀ ਛਿੱਤਰ ਪਰੇਡ
NEXT STORY