ਨੈਸ਼ਨਲ ਡੈਸਕ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਚੱਲ ਰਹੇ ਮਾਣਹਾਨੀ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਜ਼ਿਲ੍ਹੇ ਦੀ ਸਾਂਸਦ-ਐੱਮਐੱਲਏ ਅਦਾਲਤ ਵਿੱਚ ਮੁਲਤਵੀ ਕਰ ਦਿੱਤੀ ਗਈ। ਇਸ ਮਾਮਲੇ ਵਿੱਚ ਸੁਣਵਾਈ ਦੀ ਅਗਲੀ ਤਰੀਕ 17 ਅਪ੍ਰੈਲ ਨਿਰਧਾਰਤ ਕੀਤੀ ਗਈ ਹੈ। ਇਹ ਜਾਣਕਾਰੀ ਮਾਮਲੇ ਨਾਲ ਜੁੜੇ ਇੱਕ ਵਕੀਲ ਨੇ ਦਿੱਤੀ। ਸੁਣਵਾਈ ਇਸ ਲਈ ਮੁਲਤਵੀ ਕਰ ਦਿੱਤੀ ਗਈ, ਕਿਉਂਕਿ ਮੁੱਦਈ ਵਿਜੇ ਮਿਸ਼ਰਾ ਦੇ ਵਕੀਲ ਸੰਤੋਸ਼ ਕੁਮਾਰ ਪਾਂਡੇ ਪੇਸ਼ੇਵਰ ਰੁਝੇਵਿਆਂ ਕਾਰਨ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇ।
ਇਹ ਵੀ ਪੜ੍ਹੋ : ਜੈਪੁਰ 'ਚ ਫਿਰ ਕੈਮੀਕਲ ਨਾਲ ਭਰਿਆ ਟੈਂਕਰ ਪਲਟਿਆ, ਗੈਸ ਰਿਸਾਅ ਕਾਰਨ ਮਚੀ ਭਾਜੜ
ਪਾਂਡੇ ਨੇ ਕਿਹਾ ਕਿ ਉਹ ਨਿੱਜੀ ਕੰਮ ਵਿੱਚ ਰੁੱਝੇ ਹੋਣ ਕਾਰਨ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇ। ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਵਿਜੇ ਮਿਸ਼ਰਾ ਨੇ ਇਹ ਸ਼ਿਕਾਇਤ ਅਕਤੂਬਰ 2018 ਵਿੱਚ ਦਾਇਰ ਕੀਤੀ ਸੀ। ਇਹ ਮਾਮਲਾ 2018 ਵਿੱਚ ਕਰਨਾਟਕ ਚੋਣ ਪ੍ਰਚਾਰ ਦੌਰਾਨ ਤਤਕਾਲੀ ਭਾਜਪਾ ਪ੍ਰਧਾਨ ਅਮਿਤ ਸ਼ਾਹ ਵਿਰੁੱਧ ਕੀਤੀਆਂ ਗਈਆਂ ਕਥਿਤ ਇਤਰਾਜ਼ਯੋਗ ਟਿੱਪਣੀਆਂ ਤੋਂ ਪੈਦਾ ਹੋਇਆ ਹੈ। ਇਨ੍ਹਾਂ ਟਿੱਪਣੀਆਂ ਤੋਂ ਬਾਅਦ ਸੁਲਤਾਨਪੁਰ ਦੇ ਨਿਵਾਸੀ ਮਿਸ਼ਰਾ ਨੇ ਮੁਕੱਦਮਾ ਦਾਇਰ ਕੀਤਾ। ਇਸ ਮਾਮਲੇ ਦੇ ਸੰਬੰਧ ਵਿੱਚ ਰਾਹੁਲ ਗਾਂਧੀ ਨੇ 20 ਫਰਵਰੀ, 2024 ਨੂੰ ਅਦਾਲਤ ਵਿੱਚ ਆਤਮ-ਸਮਰਪਣ ਕਰ ਦਿੱਤਾ ਸੀ।
ਵਿਸ਼ੇਸ਼ ਜੱਜ ਨੇ ਉਨ੍ਹਾਂ ਨੂੰ 25,000 ਰੁਪਏ ਦੇ ਦੋ ਨਿੱਜੀ ਮੁਚਲਕੇ ਭਰਨ 'ਤੇ ਜ਼ਮਾਨਤ ਦੇ ਦਿੱਤੀ। ਇਸ ਤੋਂ ਬਾਅਦ 26 ਜੁਲਾਈ, 2024 ਨੂੰ ਰਾਹੁਲ ਗਾਂਧੀ ਆਪਣਾ ਬਿਆਨ ਦਰਜ ਕਰਵਾਉਣ ਲਈ ਦੁਬਾਰਾ ਅਦਾਲਤ ਵਿੱਚ ਪੇਸ਼ ਹੋਏ, ਆਪਣੀ ਬੇਗੁਨਾਹੀ ਦਾ ਦਾਅਵਾ ਕੀਤਾ। ਉਨ੍ਹਾਂ ਨੇ ਇਸ ਮਾਮਲੇ ਨੂੰ "ਰਾਜਨੀਤਿਕ ਸਾਜ਼ਿਸ਼" ਕਰਾਰ ਦਿੱਤਾ। ਰਾਹੁਲ ਗਾਂਧੀ ਦੇ ਬਿਆਨ ਤੋਂ ਬਾਅਦ ਅਦਾਲਤ ਨੇ ਮੁਦਈ ਪੱਖ ਨੂੰ ਆਪਣੇ ਸਬੂਤ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ, ਉਦੋਂ ਤੋਂ ਗਵਾਹ ਲਗਾਤਾਰ ਅਦਾਲਤ ਵਿੱਚ ਪੇਸ਼ ਹੋ ਰਹੇ ਹਨ।
ਇਹ ਵੀ ਪੜ੍ਹੋ : ਮਾਛੀਵਾੜਾ ਪੁਲਸ ਵਲੋਂ ਨਾਜਾਇਜ਼ ਪਿਸਤੌਲ ਸਮੇਤ 1 ਕਾਬੂ, ਮੋਹਾਲੀ ਸਪਲਾਈ ਕਰਨ ਜਾ ਰਿਹਾ ਸੀ ਹਥਿਆਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁੱਖ-ਵੈਭਵ ਦੇ ਦਾਤਾ ਇਨ੍ਹਾਂ 3 ਰਾਸ਼ੀਆਂ ਨੂੰ ਕਰਨਗੇ ਮਾਲਾਮਾਲ, ਜਾਣੋ ਕੀ ਤੁਹਾਡੀ ਰਾਸ਼ੀ ਵੀ ਹੈ ਸ਼ਾਮਲ?
NEXT STORY