ਸੁਲਤਾਨਪੁਰ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਰਾਏਬਰੇਲੀ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਵਿਰੁੱਧ ਦਾਇਰ ਮਾਣਹਾਨੀ ਦੇ ਮਾਮਲੇ 'ਚ ਸੁਣਵਾਈ ਵੀਰਵਾਰ ਨੂੰ ਪਟੀਸ਼ਨਕਰਤਾ ਵਲੋਂ ਕੋਈ ਗਵਾਹ ਪੇਸ਼ ਨਾ ਹੋਣ ਕਾਰਨ ਸੁਣਵਾਈ ਨਹੀਂ ਹੋ ਸਕੀ। ਅਦਾਲਤ ਨੇ ਸੁਣਵਾਈ ਦੀ ਅਗਲੀ ਤਾਰੀਖ਼ 15 ਅਪ੍ਰੈਲ ਤੈਅ ਕੀਤੀ ਹੈ। ਰਾਹੁਲ ਗਾਂਧੀ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਕਿਹਾ ਕਿ ਸਾਬਕਾ ਕਾਂਗਰਸ ਪ੍ਰਧਾਨ ਨਾਲ ਸਬੰਧਤ ਮਾਮਲੇ 'ਚ ਸੁਣਵਾਈ ਹੋਣੀ ਸੀ ਪਰ ਪਟੀਸ਼ਨਕਰਤਾ ਵਲੋਂ ਗਵਾਹ ਪੇਸ਼ ਨਾ ਹੋਣ ਕਾਰਨ ਅੱਗੇ ਦੀ ਕਾਰਵਾਈ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਅਦਾਲਤ ਨੇ ਇਸ ਮਾਮਲੇ 'ਤੇ ਸੁਣਵਾਈ ਲਈ ਅਗਲੀ ਤਾਰੀਖ਼ 15 ਅਪ੍ਰੈਲ ਤੈਅ ਕੀਤੀ ਹੈ। ਪਿਛਲੀ ਸੁਣਵਾਈ 20 ਮਾਰਚ ਨੂੰ ਹੋਈ ਸੀ।
ਸ਼ੁਕਲਾ ਨੇ ਦੱਸਿਆ ਕਿ ਭਾਜਪਾ ਆਗੂ ਵਿਜੇ ਮਿਸ਼ਰਾ ਨੇ ਸਾਲ 2018 ਦੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਰਾਹੁਲ ਗਾਂਧੀ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਅਪਮਾਨਜਨਕ ਟਿੱਪਣੀ ਕੀਤੇ ਜਾਣ ਨੂੰ ਲੈ ਕੇ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ। ਵਕੀਲ ਨੇ ਕਿਹਾ ਕਿ 5 ਸਾਲਾਂ ਦੀ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਦਸੰਬਰ 2023 'ਚ ਅਦਾਲਤ ਨੇ ਰਾਹੁਲ ਗਾਂਧੀ ਖ਼ਿਲਾਫ਼ ਵਾਰੰਟ ਜਾਰੀ ਕੀਤਾ ਸੀ ਅਤੇ ਕਾਂਗਰਸ ਆਗੂ ਨੇ ਫਰਵਰੀ 2024 'ਚ ਅਦਾਲਤ 'ਚ ਸਰੰਡਰ ਕੀਤਾ ਸੀ। ਉਨ੍ਹਾਂ ਅਨੁਸਾਰ ਇਸ ਤੋਂ ਬਾਅਦ ਵਿਸ਼ੇਸ਼ ਮੈਜਿਸਟ੍ਰੇਟ ਨੇ ਰਾਹੁਲ ਨੂੰ 25-25 ਹਜ਼ਾਰ ਰੁਪਏ 2 ਮੁਚਲਕਿਆਂ 'ਤੇ ਜ਼ਮਾਨਤ ਦੇ ਦਿੱਤੀ ਸੀ। ਸ਼ੁਕਲਾ ਨੇ ਦੱਸਿਆ ਕਿ ਰਾਹੁਲ ਨੇ ਪਿਛਲੇ ਸਾਲ 26 ਜੁਲਾਈ ਨੂੰ ਅਦਾਲਤ 'ਚ ਆਪਣਾ ਬਿਆਨ ਦਰਜ ਕਰਵਾਇਆ ਸੀ, ਜਿਸ 'ਚ ਉਨ੍ਹਾਂ ਨੇ ਖੁਦ ਨੂੰ ਨਿਰਦੋਸ਼ ਦੱਸਦੇ ਹੋਏ ਕਿਹਾ ਸੀ ਕਿ ਉਨ੍ਹਾਂ ਖ਼ਿਲਾਫ਼ ਰਾਜਨੀਤਕ ਸਾਜਿਸ਼ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘਰੋਂ ਪਾਣੀ ਲੈਣ ਗਈ ਨਾਬਾਲਗਾ ਨਾਲ ਗੁਆਂਢੀ ਵੱਲੋਂ ਦਰਿੰਦਗੀ, ਹੋਈ 20 ਸਾਲ ਦੀ ਕੈਦ
NEXT STORY