ਮੁੰਬਈ (ਭਾਸ਼ਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ‘ਸੰਗਠਿਤ ਅਪਰਾਧ ਅਤੇ ਭ੍ਰਿਸ਼ਟਾਚਾਰ ਰਿਪੋਰਟਿੰਗ ਪ੍ਰਾਜੈਕਟ’ (ਓ. ਸੀ. ਸੀ. ਆਰ. ਪੀ.) ਵੱਲੋਂ ਅਡਾਨੀ ਸਮੂਹ ’ਤੇ ਲਾਏ ਗਏ ਦੋਸ਼ਾਂ ਬਾਰੇ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਇਆ ਅਤੇ ਕਿਹਾ ਕਿ ਸਾਂਝੀ ਸੰਸਦੀ ਕਮੇਟੀ (ਜੇ.ਪੀ.ਸੀ.) ਦਾ ਗਠਨ ਕਰ ਕੇ ਇਸ ਮਾਮਲੇ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ।
ਇਹ ਖ਼ਬਰ ਵੀ ਪੜ੍ਹੋ - ਮੁੰਬਈ ’ਚ ਮਿਲੇ I.N.D.I.A. ਦੇ ਨੇਤਾ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ, ਅੱਜ ਫਿਰ ਹੋਵੇਗਾ ਮੰਥਨ
ਵੀਰਵਾਰ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮਾਮਲਾ ‘ਜੀ-20’ ਮੀਟਿੰਗ ਤੋਂ ਪਹਿਲਾਂ ਸਾਹਮਣੇ ਆਇਆ ਹੈ ਅਤੇ ਦੇਸ਼ ਦੀ ਸ਼ਾਨ ਨਾਲ ਜੁੜਿਆ ਹੈ। ਇਹ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਦੇਸ਼ ਤੋਂ ਬਾਹਰ ਭੇਜੇ ਗਏ ਇਕ ਅਰਬ ਡਾਲਰ ਕਿਸ ਦੇ ਹਨ?
ਇਹ ਖ਼ਬਰ ਵੀ ਪੜ੍ਹੋ - NDA ਜਾਂ I.N.D.I.A., ਕਿਸ ਗੱਠਜੋੜ ਦਾ ਹਿੱਸਾ ਬਣੇਗਾ ਸ਼੍ਰੋਮਣੀ ਅਕਾਲੀ ਦਲ? ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ
ਉਨ੍ਹਾਂ ਇਹ ਵੀ ਕਿਹਾ ਕਿ ਸੀ. ਬੀ. ਆਈ. ਅਤੇ ਈ. ਡੀ. ਵਰਗੀਆਂ ਏਜੰਸੀਆਂ ਗੌਤਮ ਅਡਾਨੀ ਕੋਲੋਂ ਪੁੱਛਗਿੱਛ ਕਿਉਂ ਨਹੀਂ ਕਰ ਰਹੀਆਂ? ਮੌਜੂਦਾ ਮਾਹੌਲ ਜੀ-20 ਵਰਗਾ ਹੈ। ਇਹ ਦੁਨੀਆ ਵਿੱਚ ਭਾਰਤ ਦੀ ਸਥਿਤੀ ਬਾਰੇ ਹੈ। ਭਾਰਤ ਵਰਗੇ ਦੇਸ਼ ’ਚ ਇਹ ਬਹੁਤ ਜ਼ਰੂਰੀ ਹੈ ਕਿ ਆਰਥਿਕ ਮਾਹੌਲ ਵਿੱਚ ਪਾਰਦਰਸ਼ਤਾ ਅਤੇ ਕਾਰੋਬਾਰ ਵਿੱਚ ਬਰਾਬਰੀ ਹੋਵੇ। 2 ਪ੍ਰਮੁੱਖ ਗਲੋਬਲ ਅਖਬਾਰਾਂ ਨੇ ਅਹਿਮ ਸਵਾਲ ਖੜ੍ਹੇ ਕੀਤੇ ਹਨ। ਪ੍ਰਧਾਨ ਮੰਤਰੀ ਨੂੰ ਆਪਣੇ ਆਪ ਨੂੰ ਸਾਫ਼ ਸਾਬਤ ਕਰਨਾ ਚਾਹੀਦਾ ਹੈ। ਜੇ. ਪੀ. ਸੀ. ਦਾ ਗਠਨ ਕੀਤਾ ਜਾਣਾ ਚਾਹੀਦਾ ਹੈ। ਦੂਜੇ ਪਾਸੇ ਅਡਾਨੀ ਗਰੁੱਪ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਇੱਕ ਸਿਰੇ ਤੋਂ ਰੱਦ ਕਰ ਦਿੱਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੰਬਈ ’ਚ ਮਿਲੇ I.N.D.I.A. ਦੇ ਨੇਤਾ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ, ਅੱਜ ਫਿਰ ਹੋਵੇਗਾ ਮੰਥਨ
NEXT STORY