ਕੰਨਿਆਕੁਮਾਰੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-2 ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਹਾਰਾਣੀ ਨੇ ਪੂਰੀ ਵਚਨਬੱਧਤਾ ਅਤੇ ਮਾਣ ਨਾਲ ਆਪਣੇ ਦੇਸ਼ ਦੀ ਸੇਵਾ ਕੀਤੀ। ਰਾਹੁਲ ਨੇ ਟਵੀਟ ਕੀਤਾ, ''ਮਹਾਰਾਣੀ ਦੇ ਦਿਹਾਂਤ 'ਤੇ ਬ੍ਰਿਟੇਨ ਦੇ ਲੋਕਾਂ ਅਤੇ ਸ਼ਾਹੀ ਪਰਿਵਾਰ ਪ੍ਰਤੀ ਮੇਰੀ ਸੰਵੇਦਨਾ। ਉਨ੍ਹਾਂ ਆਪਣੇ ਲੰਬੇ ਕਾਰਜਕਾਲ ਦੌਰਾਨ ਪੂਰੀ ਵਚਨਬੱਧਤਾ ਅਤੇ ਮਾਣ ਨਾਲ ਆਪਣੇ ਦੇਸ਼ ਦੀ ਸੇਵਾ ਕੀਤੀ।"
ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-II ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਉਹ 96 ਸਾਲ ਦੇ ਸਨ। ਐਲਿਜ਼ਾਬੇਥ-II ਬ੍ਰਿਟੇਨ ਦੀ ਸਭ ਤੋਂ ਲੰਬੇ ਸਮੇਂ ਤੱਕ ਰਾਜ ਕਰਨ ਵਾਲੀ ਸ਼ਾਹੀ ਸ਼ਖਸੀਅਤ ਹਨ। ਉਹ 70 ਸਾਲਾਂ ਤੱਕ ਸ਼ਾਸਨ ਦੀ ਅਗਵਾਈ ਵਿੱਚ ਰਹੀ।
ਇਹ ਵੀ ਪੜ੍ਹੋ : ਜਾਣੋ ਕਦੋਂ-ਕਦੋਂ ਭਾਰਤ ਆਈ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-II?
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-II ਦੀ ਮੌਤ 'ਤੇ PM ਮੋਦੀ ਨੇ ਜਤਾਇਆ ਦੁੱਖ, ਕਿਹਾ- ਉਨ੍ਹਾਂ ਦੀ ਮੌਤ ਤੋਂ ਦੁਖੀ ਹਾਂ
NEXT STORY