ਨੈਸ਼ਨਲ ਡੈਸਕ : ਦੇਸ਼ ਭਰ ਵਿੱਚ ਨਵਾਂ ਸਾਲ 2026 ਉਤਸ਼ਾਹ ਅਤੇ ਉਮੀਦ ਨਾਲ ਮਨਾਇਆ ਜਾ ਰਿਹਾ ਹੈ। ਲੋਕ ਇੱਕ ਦੂਜੇ ਨੂੰ ਵਧਾਈਆਂ ਦੇ ਰਹੇ ਹਨ ਅਤੇ ਬਿਹਤਰ ਭਵਿੱਖ ਦੀ ਉਮੀਦ ਕਰ ਰਹੇ ਹਨ। ਇਸ ਦੌਰਾਨ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਖੁਸ਼ਹਾਲੀ, ਲੋਕਤੰਤਰ, ਸਮਾਜਿਕ ਨਿਆਂ ਅਤੇ ਤਰੱਕੀ ਦਾ ਸੰਦੇਸ਼ ਦਿੰਦੇ ਹੋਏ ਸੋਸ਼ਲ ਮੀਡੀਆ ਰਾਹੀਂ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ 'ਤੇ ਆਪਣੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਲਿਖਿਆ, "ਤੁਹਾਨੂੰ ਸਾਰਿਆਂ ਨੂੰ ਨਵੇਂ ਸਾਲ ਦੀਆਂ ਬਹੁਤ-ਬਹੁਤ ਮੁਬਾਰਕਾਂ। ਨਵਾਂ ਸਾਲ ਤੁਹਾਡੇ ਲਈ ਬਹੁਤ ਸਾਰੀਆਂ ਖੁਸ਼ੀਆਂ, ਚੰਗੀ ਸਿਹਤ ਅਤੇ ਸਫਲਤਾ ਲੈ ਕੇ ਆਵੇ। ਸਾਰਿਆਂ ਨੂੰ ਨਵੇਂ ਸਾਲ 2026 ਦੀਆਂ ਬਹੁਤ-ਬਹੁਤ ਮੁਬਾਰਕਾਂ!" ਉਨ੍ਹਾਂ ਨਵੇਂ ਸਾਲ ਨੂੰ ਸਕਾਰਾਤਮਕ ਸੋਚ ਅਤੇ ਅੱਗੇ ਵਧਣ ਦਾ ਮੌਕਾ ਦੱਸਿਆ।
ਨਵੇਂ ਸਾਲ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ : 111 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ
NEXT STORY