ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਦੇਸ਼ ਦਾ ਕਿਸਾਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਭਵਿੱਖ ਦੀ ਤ੍ਰਾਸਦੀ ਤੋਂ ਬਚਣ ਲਈ ਅੰਦੋਲਨ ਕਰ ਉਨ੍ਹਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਰਾਹੁਲ ਨੇ ਟਵੀਟ ਕੀਤਾ,''ਭਾਰਤ ਦੇ ਕਿਸਾਨ ਅਜਿਹੀ ਤ੍ਰਾਸਦੀ ਤੋਂ ਬਚਣ ਲਈ ਖੇਤੀ ਵਿਰੋਧੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ ਅਤੇ ਉਨ੍ਹਾਂ ਦੇ ਇਸ ਸੱਤਿਆਗ੍ਰਹਿ 'ਚ ਸਾਨੂੰ ਸਾਰਿਆਂ ਨੂੰ ਦੇਸ਼ ਦੇ ਅੰਨਦਾਤਾ ਦਾ ਸਾਥ ਦੇਣਾ ਹੋਵੇਗਾ।''
ਇਸ ਦੇ ਨਾਲ ਹੀ ਰਾਹੁਲ ਨੇ ਇਕ ਫੋਟੋ ਪੋਸਟ ਕੀਤੀ ਹੈ, ਜਿਸ 'ਚ ਮੱਧ ਪ੍ਰਦੇਸ਼ ਦੇ ਕਿਸਾਨਾਂ ਨਾਲ ਇਕ ਸਮਝੌਤੇ ਦੀ ਕਾਪੀ ਲਾਈ ਗਈ ਹੈ। ਇਸ ਫੋਟੋ ਦੇ ਕੈਪਸ਼ਨ 'ਚ ਲਿਖਿਆ ਹੈ,''ਨਾ ਦਸਤਖ਼ਤ ਨਾ ਮੋਹਰ, ਇਸ ਤਰ੍ਹਾਂ ਹੀ ਹੋ ਰਿਹਾ ਸਮਝੌਤਾ। ਮੱਧ ਪ੍ਰਦੇਸ਼ ਦੇ ਕਿਸਾਨ ਬੋਲੇ ਇਹੀ ਚੱਲਦਾ ਰਿਹਾ ਤਾਂ ਅਸੀਂ ਹੋ ਜਾਵਾਂਗੇ ਤਬਾਹ।'' ਕਾਂਗਰਸ ਨੇ ਕਿਹਾ ਹੈ ਕਿ ਦੇਸ਼ ਦੇ 2 ਕਰੋੜ ਕਿਸਾਨਾਂ ਨੇ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਸਤਖ਼ਤ ਵਾਲੇ ਪੱਤਰ ਦਿੱਤੇ ਹਨ, ਜਿਨ੍ਹਾਂ ਨੂੰ 2 ਟਰੱਕਾਂ 'ਚ ਭਰ ਕੇ ਕੇਂਦਰ ਨੂੰ ਸੌਂਪਿਆ ਜਾਵੇਗਾ। ਪਾਰਟੀ ਦਾ ਇਕ ਵਫ਼ਦ ਅੱਜ ਰਾਸ਼ਟਰਪਤੀ ਨੂੰ ਵੀ ਮਿਲੇਗਾ।
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਕਿਸਾਨ ਅੰਦੋਲਨ: ਪੂਰਾ ਦਿਨ ਸੰਘਰਸ਼ ਕਰਨ ਵਾਲੇ ਕਿਸਾਨ ਇੰਝ ਗੁਜ਼ਾਰ ਰਹੇ ਟਰਾਲੀ ’ਚ ਰਾਤਾਂ
NEXT STORY