ਨਵੀਂ ਦਿੱਲੀ— ਭਾਰਤ ’ਚ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਦੀ ਆਫ਼ਤ ਬਣੀ ਹੋਈ ਹੈ। ਇਸ ਦਰਮਿਆਨ ਵਿਰੋਧੀ ਧਿਰ ਦਾ ਕੇਂਦਰ ਦੀ ਮੋਦੀ ਸਰਕਾਰ ’ਤੇ ਤਿੱਖੇ ਸ਼ਬਦੀ ਵਾਰ ਕੀਤੇ ਜਾਣ ਦਾ ਸਿਲਸਿਲਾ ਵੀ ਜਾਰੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਰੋਜ਼ਾਨਾ ਕਿਸੇ ਨਾ ਕਿਸੇ ਮੁੱਦੇ ’ਤੇ ਮੋਦੀ ਸਰਕਾਰ ਨੂੰ ਟਵੀਟ ਜ਼ਰੀਏ ਘੇਰਦੇ ਹਨ। ਅੱਜ ਉਨ੍ਹਾਂ ਨੇ ਕਿਸਾਨ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨਾਂ ਦੀ ਮੌਤ ਨੂੰ ਲੈ ਕੇ ਇਕ ਟਵੀਟ ਸਾਂਝਾ ਕੀਤਾ ਹੈ।
ਇਹ ਵੀ ਪੜ੍ਹੋ- ਕਿਸਾਨੀ ਘੋਲ ਦੇ 6 ਮਹੀਨੇ ਪੂਰੇ, ਜਾਣੋ ਅੰਦੋਲਨ ਦੀ ਸ਼ੁਰੂਆਤ ਤੋਂ ਹੁਣ ਤਕ ਦੀ ਪੂਰੀ ਕਹਾਣੀ, ਤਸਵੀਰਾਂ ਦੀ ਜ਼ੁਬਾਨੀ
ਰਾਹੁਲ ਗਾਂਧੀ ਨੇ ਕਿਸਾਨਾਂ ਦੀ ਮੌਤ ਮਾਮਲੇ ਨੂੰ ਲੈ ਕੇ ਇਹ ਦਾਅਵਾ ਕੀਤਾ ਹੈ ਕਿ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਚ 500 ਮੌਤਾਂ ਹੋਈਆਂ ਹਨ। ਇਸ ਦੌਰਾਨ ਰਾਹੁਲ ਗਾਂਧੀ ਨੇ ਹੈਸ਼ਟੈਗ #500DeathsAtFarmersProtest ਨਾਲ ਟਵੀਟ ਕਰ ਕੇ ਲਿਖਿਆ-
ਇਹ ਵੀ ਪੜ੍ਹੋ- ਕਿਸਾਨ ਅੰਦੋਲਨ ਨੂੰ ਦਿੱਲੀ ਦੀਆਂ ਸਰਹੱਦਾਂ ਤੋਂ ਹਟਾਉਣਾ ਚਾਹੁੰਦੀ ਹੈ ਕੇਂਦਰ ਸਰਕਾਰ : ਰਾਕੇਸ਼ ਟਿਕੈਤ
ਖੇਤ- ਦੇਸ਼ ਦੀ ਰੱਖਿਆ ਵਿਚ
ਤਿਲ-ਤਿਲ ਮਰੇ ਹਨ ਕਿਸਾਨ
ਪਰ ਨਾ ਡਰੇ ਹਨ ਕਿਸਾਨ
ਅੱਜ ਵੀ ਖਰ੍ਹੇ ਹਨ ਕਿਸਾਨ।
ਇਹ ਵੀ ਪੜ੍ਹੋ- ਕਿਸਾਨੀ ਘੋਲ ਨੂੰ ਨਵੀਂ ‘ਧਾਰ’ ਦੇਣਗੇ ਰਾਕੇਸ਼ ਟਿਕੈਤ, ਅੱਜ ਮਮਤਾ ‘ਦੀਦੀ’ ਨਾਲ ਕਰਨਗੇ ਮੁਲਾਕਾਤ
ਦੱਸਣਯੋਗ ਹੈ ਕਿ ਕੋਰੋਨਾ ਕਾਲ, ਹੱਡ ਚੀਂਰਵੀ ਠੰਡ ਅਤੇ ਮੀਂਹ ਦੇ ਦੌਰ ’ਚ ਵੀ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਅੜੇ ਹਏ ਹਨ। ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਅਜੇ ਤੱਕ ਜਾਰੀ ਹੈ, ਜਿਸ ਨੂੰ 6 ਮਹੀਨੇ ਤੋਂ ਉੱਪਰ ਦਾ ਸਮਾਂ ਬੀਤ ਗਿਆ ਹੈ। ਅੰਨਦਾਤਾ ਨੇ ਠਾਣ ਰੱਖੀ ਹੈ ਕਿ ਉਹ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਗੇ, ਜਦੋਂ ਤੱਕ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੋਵੇਗੀ, ਉਹ ਪਿੱਛੇ ਨਹੀਂ ਹਟਣਗੇ। ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਰਹਿਣਗੇ। ਦੱਸ ਦੇਈਏ ਕਿ ਕੇਂਦਰ ਨਾਲ ਕਿਸਾਨ ਆਗੂਆਂ ਦੀ 11 ਦੌਰ ਦੀ ਗੱਲਬਾਤ ਦੇ ਬਾਵਜੂਦ ਕੋਈ ਸਿੱਟਾ ਨਹੀਂ ਨਿਕਲ ਸਕਿਆ ਹੈ।
ਵੈਕਸੀਨ ਦੀਆਂ ਦੋਨੋਂ ਡੋਜ਼ ਲੈਣ ਵਾਲਿਆਂ ਲਈ ਘਰੇਲੂ ਹਵਾਈ ਯਾਤਰਾ ਸੁਖਾਲੀ ਹੋਣ ਦੀ ਸੰਭਾਵਨਾ
NEXT STORY