ਵਾਇਨਾਡ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਯਾਨੀ ਕਿ ਬੁੱਧਵਾਰ ਨੂੰ ਵਾਇਨਾਡ ਤੋਂ ਨਾਮਜ਼ਦਗੀ ਪੱਤਰ ਭਰਿਆ। ਇਸ ਦੌਰਾਨ ਉਨ੍ਹਾਂ ਨਾਲ ਪ੍ਰਿਯੰਕਾ ਗਾਂਧੀ ਅਤੇ ਉਨ੍ਹਾਂ ਦੇ ਕਈ ਸਮਰਥਕ ਵੀ ਮੌਜੂਦ ਰਹੇ। ਇਸ ਤੋਂ ਪਹਿਲਾਂ ਰਾਹੁਲ ਨੇ ਇੱਥੇ ਰੋਡ ਸ਼ੋਅ ਵੀ ਕੱਢਿਆ। ਇਸ ਦੌਰਾਨ ਰਾਹੁਲ ਨੇ ਕਿਹਾ ਕਿ ਮੈਂ 5 ਸਾਲ ਪਹਿਲਾਂ ਵੀ ਵਾਇਨਾਡ ਆਇਆ, ਜਦੋਂ ਤੁਸੀਂ ਮੈਨੂੰ ਸੰਸਦ ਮੈਂਬਰ ਦੇ ਰੂਪ ਵਿਚ ਚੁਣਿਆ ਸੀ। ਵਾਇਨਾਡ ਦੇ ਹਰ ਸ਼ਖ਼ਸ ਨੇ ਮੈਨੂੰ ਪਿਆਰ ਅਤੇ ਸਨਮਾਨ ਦਿੱਤਾ, ਮੈਨੂੰ ਆਪਣੇ ਵਰਗਾ ਮੰਨਿਆ। ਪਾਰਟੀ ਵਰਕਰਾਂ ਅਤੇ ਸਮਰਥਕਾਂ ਸਮੇਤ ਹਜ਼ਾਰਾਂ ਲੋਕਾਂ ਦੀ ਭੀੜ ਨੂੰ ਸੰਬੋਧਿਤ ਕਰਦਿਆਂ ਰਾਹੁਲ ਨੇ ਕਿਹਾ ਕਿ ਵਾਇਨਾਡ ਦੇ ਲੋਕਾਂ ਦਾ ਅਟੁੱਟ ਸਮਰਥਨ ਲਈ ਉਨ੍ਹਾਂ ਦਾ ਬਹੁਤ ਧੰਨਵਾਦੀ ਹਾਂ। ਅਸੀਂ ਨਿਆਂ ਦੇ ਇਕ ਨਵੇਂ ਯੁੱਗ ਵਿਚ ਕਦਮ ਰੱਖ ਰਹੇ ਹਾਂ।
ਇਹ ਵੀ ਪੜ੍ਹੋ- ਸਾਬਕਾ PM ਮਨਮੋਹਨ ਸਿੰਘ ਦਾ ਰਾਜ ਸਭਾ ਕਾਰਜਕਾਲ ਖ਼ਤਮ, 33 ਸਾਲ ਬਾਅਦ ਹੋਏ ਸੇਵਾਮੁਕਤ
ਰਾਹੁਲ ਨੇ ਆਪਣੀ ਭੈਣ ਪ੍ਰਿਯੰਕਾ ਗਾਂਧੀ ਨਾਲ ਕਲਪੇਟਾ ਤੋਂ ਸਿਵਲ ਸਟੇਸ਼ਨ ਤੱਕ ਰੋਡ ਸ਼ੋਅ ਕੀਤਾ। ਵੱਖ-ਵੱਖ ਉਮਰ ਵਰਗ ਦੇ ਲੋਕ ਕਾਂਗਰਸ ਸੰਸਦ ਮੈਂਬਰ ਦੀ ਤਸਵੀਰ ਨਾਲ ਪਾਰਟੀ ਦੇ ਝੰਡੇ, ਤਖ਼ਤੀਆ ਅਤੇ ਪਾਰਟੀ ਦੇ ਰੰਗ ਵਾਲੇ ਗੁਬਾਰੇ ਲੈ ਕੇ ਰਾਹੁਲ ਦਾ ਸਵਾਗਤ ਕਰਨ ਲਈ ਸੜਕਾਂ ਦੇ ਕਿਨਾਰੇ ਇਕੱਠੇ ਹੋਏ। ਰਾਹੁਲ ਵਾਇਨਾਡ ਲੋਕ ਸਭਾ ਖੇਤਰ ਤੋਂ ਭਾਜਪਾ ਦੀ ਪ੍ਰਦੇਸ਼ ਇਕਾਈ ਦੇ ਪ੍ਰਧਾਨ ਕੇ. ਸੁਰੇਂਦਰਨ ਅਤੇ ਭਾਰਤੀ ਕਮਿਊਨਿਸਟ ਪਾਰਟੀ ਦੀ ਨੇਤਾ ਏਨੀ ਰਾਜਾ ਖਿਲਾਫ਼ ਚੋਣ ਲੜਨਗੇ। ਉਨ੍ਹਾਂ ਨੇ 2019 ਵਿਚ ਇਸ ਸੀਟ ਤੋਂ 4 ਲੱਖ ਤੋਂ ਵੱਧ ਵੋਟਾਂ ਨਾਲ ਭਾਰੀ ਅੰਤਰ ਨਾਲ ਜਿੱਤ ਹਾਸਲ ਕੀਤੀ ਸੀ। ਕਾਂਗਰਸ ਨੇਤਾ ਰਾਹੁਲ ਗਾਂਧੀ 2019 ਦੀਆਂ ਲੋਕ ਸਭਾ ਚੋਣਾਂ ਵਿਚ ਕੁੱਲ 10,92,197 ਵੋਟਾਂ ਵਿਚੋਂ 7,06,367 ਵੋਟਾਂ ਹਾਸਲ ਕਰ ਕੇ ਜੇਤੂ ਰਹੇ ਸਨ। ਕੇਰਲ ਵਿਚ ਇਸ ਸਾਲ ਲੋਕ ਸਭਾ ਚੋਣਾਂ ਲਈ ਵੋਟਿੰਗ 26 ਅਪ੍ਰੈਲ ਨੂੰ ਹੋਵੇਗੀ।
ਇਹ ਵੀ ਪੜ੍ਹੋ- ਤਿਹਾੜ ਜੇਲ੍ਹ 'ਚ ਬੰਦ ਕੇਜਰੀਵਾਲ ਦਾ ਤੇਜ਼ੀ ਨਾਲ ਘੱਟ ਰਿਹੈ ਵਜ਼ਨ, ਚਿੰਤਾ 'ਚ ਡਾਕਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੀਨੀਅਰ ਭਾਜਪਾ ਨੇਤਾ ਸੁਸ਼ੀਲ ਕੁਮਾਰ ਮੋਦੀ ਨੂੰ ਹੋਇਆ ਕੈਂਸਰ, ਚੋਣਾਂ 'ਚ ਨਹੀਂ ਕਰਨਗੇ ਪ੍ਰਚਾਰ
NEXT STORY