ਨਵੀਂ ਦਿੱਲੀ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਤੋਂ ਹਾਸਲ ਫੰਡਾਂ ਦੀ ਵਰਤੋਂ ਭਾਰਤ ਦੀ ਚੋਣ ਪ੍ਰਕਿਰਿਆ ’ਚ ਦਖਲਅੰਦਾਜ਼ੀ ਲਈ ਕੀਤੀ ਜਾ ਰਹੀ ਸੀ।
ਟਰੰਪ ਦੇ ਇਸ ਬਿਆਨ ਪਿੱਛੋਂ ਭਾਜਪਾ ਨੇ ਕਾਂਗਰਸ ਦੇ ਸੰਸਦ ਮੈਂਬਰ ਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ’ਤੇ ਨਿਸ਼ਾਨਾ ਵਿੰਨ੍ਹਿਆ ਹੈ।
ਭਾਜਪਾ ਦੇ ਬੁਲਾਰੇ ਗੌਰਵ ਭਾਟੀਆ ਨੇ ਸ਼ੁੱਕਰਵਾਰ ਇਕ ਪ੍ਰੈੱਸ ਕਾਨਫਰੰਸ ’ਚ ਕਿਹਾ ਕਿ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਕਈ ਪੱਤਰਕਾਰਾਂ ਤੇ ਸੰਗਠਨਾਂ ਨੇ ਵੀ ਇਹ ਕਿਹਾ ਸੀ ਕਿ ਵਿਦੇਸ਼ੀ ਤਾਕਤਾਂ ਭਾਰਤ ਦੀ ਚੋਣ ਪ੍ਰਕਿਰਿਆ ’ਚ ਦਖਲ ਦਿੰਦੀਆਂ ਹਨ। ਰਾਹੁਲ ਗਾਂਧੀ ਐਂਟੀ ਇੰਡੀਆ ਫੋਰਸ ਦਾ ਹਿੱਸਾ ਬਣ ਗਏ ਹਨ ਤੇ ਦੇਸ਼ ਵਿਰੋਧੀ ਸਰਗਰਮੀਆਂ ’ਚ ਸ਼ਾਮਲ ਹਨ।
ਮਹਾਕੁੰਭ ਦੀ ਵਜ੍ਹਾ ਕਾਰਨ ਪ੍ਰਯਾਗਰਾਜ 'ਚ ਮੁਲਤਵੀ ਹੋਈਆਂ ਯੂਪੀ ਬੋਰਡ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ
NEXT STORY