ਨਵੀਂ ਦਿੱਲੀ, (ਭਾਸ਼ਾ)- ਭਾਰਤੀ ਜਨਤਾ ਪਾਰਟੀ ਨੇ ਸ਼ਨੀਵਾਰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਦੋਸ਼ ਲਾਇਆ ਕਿ ਉਹ ਧੋਖੇ ਤੇ ਮਾੜੇ ਪ੍ਰਚਾਰ ਦੇ ਸੂਚਕ ਹਨ।
ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਕੌਮੀ ਬੁਲਾਰੇ ਗੌਰਵ ਭਾਟੀਆ ਨੇ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਨੇ ਕਰਨਾਟਕ ਤੇ ਹਿਮਾਚਲ ਪ੍ਰਦੇਸ਼ ’ਚ ਚੋਣ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਦਾਅਵਾ ਕੀਤਾ ਕਿ ਕਰਨਾਟਕ ਦੀ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਵੱਲੋਂ ਕੀਤੇ ਗਏ ਕੁੱਲ 59 ਵਾਅਦਿਆਂ ’ਚੋਂ ਸਿਰਫ਼ 2 ਹੀ ਪੂਰੇ ਕੀਤੇ ਹਨ।
ਭਾਟੀਆ ਨੇ ਕਿਹਾ ਕਿ ਕਰਨਾਟਕ ਤੇ ਹਿਮਾਚਲ ਪ੍ਰਦੇਸ਼ ਸਮੇਤ ਜਿੱਥੇ ਵੀ ਕਾਂਗਰਸ ਸੱਤਾ ’ਚ ਹੈ, ਉੱਥੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।
ਬੰਗਲਾਦੇਸ਼ ’ਚ ਫੈਲੀ ਅਰਾਜਕਤਾ ਦਰਮਿਆਨ ਰਾਹੁਲ ’ਤੇ ਲੱਗੇ ਦੋਸ਼
NEXT STORY