ਨਵੀਂ ਦਿੱਲੀ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਮੈਡੀਕਲ ਸਲਾਹ ਹੈਲਪਲਾਈਨ ਲਾਂਚ ਕੀਤੀ ਹੈ। ਇਸ ਹੈਲਪਲਾਈਨ ਨਾਲ ਕੋਰੋਨਾ ਲਾਗ਼ ਨਾਲ ਪੀੜਤ ਲੋਕਾਂ ਦੀ ਮਦਦ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਾਬਕਾ ਕਾਂਗਰਸ ਪ੍ਰਧਾਨ ਨੇ ਡਾਕਟਰਾਂ ਨੂੰ ਇਸ ਲੜਾਈ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਦੱਸਣਯੋਗ ਹੈ ਕਿ ਦੇਸ਼ ਇਸ ਸਮੇਂ ਕੋਰੋਨਾ ਦੀ ਦੂਜੀ ਲਹਿਰ ਨਾਲ ਜੂਝ ਰਿਹਾ ਹੈ ਅਤੇ ਸਰਗਰਮ ਮਾਮਲਿਆਂ ਦੇ ਅੰਕੜੇ 'ਚ ਰਿਕਾਰਡ ਵਾਧਾ ਹੋ ਰਿਹਾ ਹੈ।
ਰਾਹੁਲ ਨੇ ਇਕ ਟਵੀਟ 'ਚ ਲਿਖਿਆ,''ਭਾਰਤ ਨੂੰ ਇਕੱਠੇ ਖੜ੍ਹੇ ਹੋਣ ਦੀ ਅਤੇ ਲੋਕਾਂ ਦੀ ਮਦਦ ਕਰਨ ਦੀ ਜ਼ਰੂਰਤ ਹੈ। ਅਸੀਂ ਇਕ ਡਾਕਟਰੀ ਸਲਾਹ ਹੈਲਪਲਾਈਨ 'ਹੈਲੋ ਡਾਕਟਰ' ਦੀ ਸ਼ੁਰੂਆਤ ਕੀਤੀ ਹੈ।'' ਉਨ੍ਹਾਂ ਨੇ ਇਕ ਫੋਨ ਨੰਬਰ ਵੀ ਸਾਂਝਾ ਕੀਤਾ। ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਦੇਸ਼ 'ਚ 4 ਲੱਖ ਤੋਂ ਵੱਧ ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਰਾਹੁਲ ਨੇ ਆਪਣੇ ਟਵੀਟ 'ਚ ਲਿਖਿਆ ਕਿ ਸਾਨੂੰ ਡਾਕਟਰਾਂ ਅਤੇ ਮਾਨਸਿਕ ਸਿਹਤ ਪੇਸ਼ੇਵਰਾਂ ਦੀ ਜ਼ਰੂਰਤ ਹੈ। ਕ੍ਰਿਪਾ ਸਾਡੇ ਨਾਲ ਜੁੜੋ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰਾਹੁਲ ਨੇ ਦੇਸ਼ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੀ ਭਿਆਨਕ ਸਥਿਤੀ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਇਸ ਲਾਗ਼ ਨਾਲ 2 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਪਰ ਜਵਾਬਦੇਹੀ 'ਜ਼ੀਰੋ' ਹੈ।
ਇਹ ਵੀ ਪੜ੍ਹੋ : ਕੋਰੋਨਾ ਕਾਲ ਦੀ ਦਰਦਨਾਕ ਤਸਵੀਰ: ਇਕ-ਇਕ ਸਾਹ ਲਈ ਤੜਫ਼ਦੀ ਰਹੀ ਜਨਾਨੀ, ਹਸਪਤਾਲ ਦੇ ਬਾਹਰ ਤੋੜਿਆ ਦਮ
ਕੋਰੋਨਾ ਆਫ਼ਤ: ਸੁਪਰੀਮ ਕੋਰਟ ਨੇ ਗਰਮੀਆਂ ਦੀਆਂ ਛੁੱਟੀਆਂ ’ਚ ਕੀਤਾ ਫੇਰਬਦਲ
NEXT STORY