ਹੈਦਰਾਬਾਦ (ਭਾਸ਼ਾ)— ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵੀਰਵਾਰ ਨੂੰ ਦੋਸ਼ ਲਾਇਆ ਕਿ ਉਨ੍ਹਾਂ ਨੇ ਆਪਣਾ ਹਰ ਇਕ ਵਾਅਦਾ ਤੋੜ ਦਿੱਤਾ। ਕਿਸਾਨਾਂ ਲਈ ਕਰਜ਼ ਮੁਆਫ਼ੀ ਦੀ ਮੰਗ ਕਰਦੇ ਗੋਏ ਰਾਹੁਲ ਗਾਂਧੀ ਨੇ ਕਿਹਾ, ''ਜੇਕਰ ਪ੍ਰਧਾਨ ਮੰਤਰੀ 15 ਲੋਕਾਂ ਦੇ 3 ਲੱਖ 50 ਹਜ਼ਾਰ ਕਰੋੜ ਰੁਪਏ ਮੁਆਫ਼ ਕਰ ਸਕਦੇ ਹਨ, ਉਹ ਵੀ ਦੇਸ਼ ਦੇ ਸਭ ਤੋਂ ਅਮੀਰ ਲੋਕਾਂ ਦੇ ਤਾਂ ਉਨ੍ਹਾਂ ਨੂੰ ਭਾਰਤ ਦੇ ਕਿਸਾਨਾਂ ਦੇ ਕਰਜ਼ ਮੁਆਫ਼ ਕਰਨ ਲਈ ਤਿਆਰ ਹੋਣਾ ਚਾਹੀਦਾ ਹੈ।'' ਹੈਦਰਾਬਾਦ ਵਿਚ ਇਕ ਪ੍ਰੋਗਰਾਮ ਦੌਰਾਨ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਮੋਦੀ ਨੇ ਇਕ ਈਮਾਨਦਾਰ ਪ੍ਰਧਾਨ ਮੰਤਰੀ ਬਣਨ ਦਾ ਵਾਅਦਾ ਵੀ ਤੋੜ ਦਿੱਤਾ।
ਰਾਹੁਲ ਗਾਂਧੀ ਨੇ ਕਿਹਾ, ''ਅਸੀਂ ਕਿਸਾਨਾਂ ਲਈ ਮੁਫ਼ਤ ਤੋਹਫੇ ਦੀ ਮੰਗ ਨਹੀਂ ਕਰ ਰਹੇ, ਅਸੀਂ ਸਿਰਫ ਇੰਨਾ ਕਹਿ ਰਹੇ ਹਾਂ ਕਿ ਤੁਸੀਂ ਸਾਰਿਆਂ ਨਾਲ ਨਿਰਪੱਖ ਰਹੋ। ਜੇਕਰ ਤੁਸੀਂ ਦੇਸ਼ ਦੇ ਸਭ ਤੋਂ ਅਮੀਰ ਲੋਕਾਂ ਨੂੰ ਕਰਜ਼ ਮੁਆਫ਼ੀ ਦੇ ਰਹੇ ਹੋ ਤਾਂ ਤੁਹਾਨੂੰ ਦੇਸ਼ ਦੇ ਕਿਸਾਨਾਂ ਨਾਲ ਵੀ ਅਜਿਹਾ ਹੀ ਕਰਨਾ ਚਾਹੀਦਾ ਹੈ।''
ਰਾਜਸਥਾਨ ਚੋਣਾਂ ਤੋਂ ਪਹਿਲਾਂ ਹੀ ਬਸਪਾ ਉਮੀਦਵਾਰ ਦੀ ਮੌਤ
NEXT STORY