ਨਵੀਂ ਦਿੱਲੀ (ਭਾਸ਼ਾ)- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਜੰਮੂ ਕਸ਼ਮੀਰ 'ਚ ਅੱਤਵਾਦੀ ਹਮਲੇ ਦੀ ਸ਼ੁੱਕਰਵਾਰ ਨੂੰ ਨਿੰਦਾ ਕੀਤੀ ਅਤੇ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਸਰਕਾਰ ਦੀਆਂ ਨੀਤੀਆਂ ਇਸ ਕੇਂਦਰ ਸ਼ਾਸਿਤ ਰਾਜ 'ਚ ਸੁਰੱਖਿਆ ਅਤੇ ਸ਼ਾਂਤੀ ਸਥਾਪਤ ਕਰਨ 'ਚ ਪੂਰੀ ਤਰ੍ਹਾਂ ਅਸਫ਼ਲ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਤੁਰੰਤ ਜਵਾਬਦੇਹੀ ਲੈਣੀ ਚਾਹੀਦੀ ਹੈ ਅਤੇ ਜਲਦ ਤੋਂ ਜਲਦ ਘਾਟੀ 'ਚ ਸ਼ਾਂਤੀ ਬਹਾਲ ਕਰ ਕੇ ਫ਼ੌਜ ਅਤੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਕਰਨੀ ਚਾਹੀਦੀ ਹੈ। ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਗੁਲਮਰਗ ਤੋਂ 6 ਕਿਲੋਮੀਟਰ ਦੂਰ ਅੱਤਵਾਦੀਆਂ ਨੇ ਵੀਰਵਾਰ ਨੂੰ ਫ਼ੌਜ ਦੇ ਇਕ ਵਾਹਨ 'ਤੇ ਹਮਲਾ ਕਰ ਦਿੱਤਾ ਸੀ, ਜਿਸ 'ਚ 2 ਜਵਾਨ ਸ਼ਹੀਦ ਹੋ ਗਏ ਅਤੇ 2 ਕੁਲੀਆਂ ਦੀ ਮੌਤ ਹੋ ਗਈ।
ਰਾਹੁਲ ਗਾਂਧੀ ਨੇ 'ਐਕਸ' 'ਤੇ ਪੋਸਟ ਕੀਤਾ,''ਗੁਲਮਰਗ, ਜੰਮੂ ਕਸ਼ਮੀਰ 'ਚ ਫ਼ੌਜ ਦੇ ਵਾਹਨ 'ਤੇ ਕਾਇਰਾਨਾ ਹਮਲੇ 'ਚ ਸਾਡੇ ਵੀਰ ਜਵਾਨਾਂ ਦੀ ਸ਼ਹਾਦਤ ਦਾ ਸਮਾਚਾਰ ਬੇਹੱਦ ਦੁਖ਼ਦ ਹੈ। ਹਮਲੇ 'ਚ 2 ਕੁਲੀਆਂ ਨੇ ਵੀ ਆਪਣੀ ਜਾਨ ਗੁਆ ਦਿੱਤੀ। ਸ਼ਹੀਦਾਂ ਨੂੰ ਨਮਨ ਕਰਦਾ ਹਾਂ ਅਤੇ ਸਾਰੇ ਸੋਗ ਪੀੜਤ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਹਮਦਰਦੀ ਜ਼ਾਹਰ ਕਰਦਾ ਹਾਂ।'' ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਦੀ ਰਾਜਗ ਸਰਕਾਰ ਦੀਆਂ ਨੀਤੀਆਂ ਜੰਮੂ ਕਸ਼ਮੀਰ 'ਚ ਸੁਰੱਖਿਆ ਅਤੇ ਸ਼ਾਂਤੀ ਬਹਾਲ ਕਰਨ 'ਚ ਪੂਰੀ ਤਰ੍ਹਾਂ ਅਸਫ਼ਲ ਰਹੀਆਂ ਹਨ। ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਸਰਕਾਰ ਦੇ ਦਾਅਵਿਆਂ ਦੇ ਉਲਟ, ਹਕੀਕਤ ਇਹ ਹੈ ਕਿ ਪ੍ਰਦੇਸ਼ ਲਗਾਤਾਰ ਅੱਤਵਾਦੀ ਗਤੀਵਿਧੀਆਂ, ਸਾਡੇ ਜਵਾਨਾਂ 'ਤੇ ਹਮਲਿਆਂ ਅਤੇ ਨਾਗਰਿਕਾਂ ਦੇ ਟਾਰਗੇਟ ਕਤਲਾਂ ਕਾਰਨ ਖ਼ਤਰੇ ਦੇ ਸਾਏ 'ਚ ਜੀ ਰਿਹਾ ਹੈ। ਉਨ੍ਹਾਂ ਕਿਹਾ,''ਸਰਕਾਰ ਨੂੰ ਤੁਰੰਤ ਜਵਾਬਦੇਹੀ ਲੈਣੀ ਚਾਹੀਦੀ ਅਤੇ ਜਲਦ ਤੋਂ ਜਲਦ ਘਾਟੀ 'ਚ ਸ਼ਾਂਤੀ ਬਹਾਲ ਕਰ ਕੇ ਫ਼ੌਜ ਅਤੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਕਰਨੀ ਚਾਹੀਦੀ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਵਾਲੀ ਤੋਂ ਪਹਿਲਾਂ LAC ਤੋਂ ਪਿੱਛੇ ਹਟਣਗੀਆਂ ਭਾਰਤ-ਚੀਨ ਦੀਆਂ ਫ਼ੌਜਾਂ
NEXT STORY