ਨਵੀਂ ਦਿੱਲੀ : ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਦਿੱਲੀ ਪਹੁੰਚੀ। ਰਾਹੁਲ ਗਾਂਧੀ ਦਾ ਦਿੱਲੀ ਪੁੱਜਣ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਰਾਹੁਲ ਗਾਂਧੀ ਹਜ਼ਰਤ ਨਿਜ਼ਾਮੂਦੀਨ ਔਲੀਆ ਦੀ ਦਰਗਾਹ ਪੁੱਜੇ, ਜਿੱਥੇ ਉਨ੍ਹਾਂ ਚਾਦਰ ਚੜ੍ਹਾਈ ਅਤੇ ਦੇਸ਼ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਹ ਵੀ ਪੜ੍ਹੋ : ਸ਼ਰਾਬ ਫੈਕਟਰੀ ਅੱਗੇ ਲੱਗੇ ਮੋਰਚੇ ਵੱਲੋਂ ਚਿਤਾਵਨੀ; ਜੇਕਰ 26 ਤੱਕ ਗ੍ਰਿਫ਼ਤਾਰ ਕੀਤੇ ਕਿਸਾਨ ਰਿਹਾਅ ਨਾ ਕੀਤੇ ਤਾਂ...
ਉਨ੍ਹਾਂ ਕਿਹਾ ਕਿ ਅਸੀਂ ਵਾਅਦਾ ਕਰਦੇ ਹਾਂ ਕਿ ਜਿਸ ਪਿਆਰ ਦੇ ਸੰਦੇਸ਼ ਨੂੰ ਲੈ ਕੇ ਅਸੀਂ ਘਰੋਂ ਨਿਕਲੇ ਹਾਂ, ਉਸ ਨੂੰ ਹਰ ਦਿਲ ਤੱਕ ਪਹੁੰਚਾਵਾਂਗੇ। ਰਾਹੁਲ ਗਾਂਧੀ ਦੀ ਅਗਵਾਈ 'ਚ ਭਾਰਤ ਜੋੜੋ ਯਾਤਰਾ ਸ਼ਨੀਵਾਰ ਸਵੇਰੇ ਬਦਰਪੁਰ ਸਰਹੱਦ ਤੋਂ ਦਿੱਲੀ 'ਚ ਦਾਖਲ ਹੋਈ।
ਜ਼ਿਕਰਯੋਗ ਹੈ ਕਿ ਭਾਰਤ ਜੋੜੋ ਯਾਤਰਾ ਰਾਹੀਂ ਰਾਹੁਲ ਗਾਂਧੀ ਹੁਣ ਤੱਕ 3000 ਕਿਲੋਮੀਟਰ ਦੀ ਦੂਰੀ ਤੈਅ ਕਰ ਚੁੱਕੇ ਹਨ। 7 ਸਤੰਬਰ ਨੂੰ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਹੁਣ ਤੱਕ 9 ਰਾਜਾਂ ਨੂੰ ਕਵਰ ਕਰ ਚੁੱਕੀ ਹੈ। ਭਾਰਤ ਜੋੜੋ ਯਾਤਰਾ ਨੇ 150 ਦਿਨਾਂ ਵਿੱਚ 12 ਰਾਜਾਂ 'ਚ ਪੈਦਲ 3 ਹਜ਼ਾਰ 570 ਕਿਲੋਮੀਟਰ ਦੀ ਦੂਰੀ ਤੈਅ ਕਰਨੀ ਹੈ। ਯਾਤਰਾ ਪੂਰੀ ਕਰਨ ਲਈ ਰਾਹੁਲ ਗਾਂਧੀ ਨੇ ਹੁਣ ਸਿਰਫ਼ 570 ਕਿਲੋਮੀਟਰ ਦਾ ਸਫ਼ਰ ਤੈਅ ਕਰਨਾ ਹੈ। ਇਸ ਦੌਰਾਨ ਉਹ 3 ਰਾਜਾਂ ਉੱਤਰ ਪ੍ਰਦੇਸ਼, ਪੰਜਾਬ ਅਤੇ ਜੰਮੂ-ਕਸ਼ਮੀਰ 'ਚੋਂ ਲੰਘਣਗੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਇਨ੍ਹਾਂ ਸਰਕਾਰੀ ਅਧਿਆਪਕਾਂ ’ਤੇ ਡਿੱਗ ਸਕਦੀ ਗਾਜ, ਅਮਰੀਕਾ ਤੋਂ ਸਿੱਖ ਭਾਈਚਾਰੇ ਲਈ ਵੱਡੀ ਖ਼ਬਰ, ਪੜ੍ਹੋ Top 10
NEXT STORY