ਚੰਡੀਗੜ੍ਹ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪਹਿਲਗਾਮ ਅੱਤਵਾਦੀ ਹਮਲੇ ਵਿਚ ਮਾਰੇ ਗਏ ਜਲ ਸੈਨਾ ਅਧਿਕਾਰੀ ਲੈਫਟੀਨੈਂਟ ਵਿਨੇ ਨਰਵਾਲ ਦੇ ਘਰ ਪਹੁੰਚੇ ਅਤੇ ਪਰਿਵਾਰ ਨਾਲ ਮੰਗਲਵਾਰ ਨੂੰ ਮੁਲਾਕਾਤ ਕੀਤੀ। ਇਹ ਮੁਲਾਕਾਤ ਹਰਿਆਣਾ ਦੇ ਕਰਨਾਲ ਵਿਚ ਹੋਈ। ਰਾਹੁਲ ਗਾਂਧੀ ਦੁਪਹਿਰ ਨੂੰ ਕਰਨਾਲ ਪਹੁੰਚੇ। ਰਾਹੁਲ ਜਦੋਂ ਨਰਵਾਲ ਦੇ ਕਰਨਾਲ ਸਥਿਤ ਰਿਹਾਇਸ਼ 'ਤੇ ਪਹੁੰਚੇ ਤਾਂ ਉੱਥੇ ਮੌਜੂਦ ਪਾਰਟੀ ਨੇਤਾਵਾਂ 'ਚ ਰੋਹਤਕ ਤੋਂ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੀ ਸ਼ਾਮਲ ਸਨ।
ਕਾਂਗਰਸ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਰਾਹੁਲ ਗਾਂਧੀ ਹਰਿਆਣਾ ਦੇ ਕਰਨਾਲ ਪਹੁੰਚ ਗਏ ਹਨ। ਉਨ੍ਹਾਂ ਪਹਿਲਗਾਮ ਅੱਤਵਾਦੀ ਹਮਲੇ ਵਿਚ ਮਾਰੇ ਗਏ ਭਾਰਤੀ ਜਲ ਸੈਨਾ ਦੇ ਅਧਿਕਾਰੀ ਲੈਫਟੀਨੈਂਟ ਵਿਨੇ ਨਰਵਾਲ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।
ਦੱਸ ਦੇਈਏ ਕਿ ਵਿਨੇ ਨਰਵਾਲ ਨੇ ਹਾਲ ਹੀ ਵਿਚ ਵਿਆਹ ਕਰਵਾਇਆ ਸੀ। 16 ਅਪ੍ਰੈਲ ਨੂੰ ਉਨ੍ਹਾਂ ਦਾ ਵਿਆਹ ਹੋਇਆ ਸੀ। ਕੋਚੀ ਵਿਚ ਤਾਇਨਾਤ ਲੈਫਟੀਨੈਂਟ ਨਰਵਾਲ ਛੁੱਟੀ 'ਤੇ ਜੰਮੂ-ਕਸ਼ਮੀਰ ਗਏ ਸਨ ਅਤੇ ਆਪਣੀ ਪਤਨੀ ਨਾਲ ਪਹਿਲਗਾਮ ਵਿਚ ਸਨ ਜਦੋਂ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਸੈਲਾਨੀਆਂ ਲਈ ਮਸ਼ਹੂਰ ਪਹਿਲਗਾਮ ਨੇੜੇ ਬੈਸਰਨ ਵਿਚ 22 ਅਪ੍ਰੈਲ ਨੂੰ ਅੱਤਵਾਦੀਆਂ ਵਲੋਂ ਕੀਤੀ ਗਈ ਗੋਲੀਬਾਰੀ ਵਿਚ 26 ਲੋਕ ਮਾਰੇ ਗਏ ਸਨ ਅਤੇ ਕਈ ਹੋਰ ਜ਼ਖਮੀ ਹੋ ਗਏ। ਇਨ੍ਹਾਂ ਵਿਚ ਲੈਫਟੀਨੈਂਟ ਵਿਨੇ ਨਰਵਾਲ ਵੀ ਸ਼ਾਮਲ ਸਨ।
ਅਗਨੀਵੀਰਾਂ ਦੇ ਪਰਿਵਾਰਾਂ ਲਈ ਸਰਕਾਰ ਦਾ ਵੱਡਾ ਫੈਸਲਾ, ਕੈਬਨਿਟ ਮੀਟਿੰਗ 'ਚ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ
NEXT STORY