ਨਵੀਂ ਦਿੱਲੀ— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਆਏ ਦਿਨ ਸੋਸ਼ਲ ਮੀਡੀਆ ’ਤੇ ਮੋਦੀ ਸਰਕਾਰ ਨੂੰ ਘੇਰਦੇ ਹਨ। ਰਾਹੁਲ ਨੇ ਹੁਣ ਇਕ ਵਾਰ ਫਿਰ ਟਵਿੱਟਰ ਨੂੰ ਹਥਿਆਰ ਦੇ ਰੂਪ ’ਚ ਇਸਤੇਮਾਲ ਕਰ ਕੇ ਮੋਦੀ ਸਰਕਾਰ ’ਤੇ ਹਮਲਾ ਬੋਲਿਆ ਹੈ। ਇਸ ਵਾਰ ਰਾਹੁਲ ਨੇ ਮੋਦੀ ਕੈਬਨਿਟ ’ਤੇ ਤੰਜ ਕੱਸਦੇ ਹੋਏ ਕਿਹਾ ਕਿ ਮੰਤਰੀਆਂ ਦੀ ਗਿਣਤੀ ਵਧੀ ਹੈ, ਵੈਕਸੀਨ ਦੀ ਨਹੀਂ।
ਰਾਹੁਲ ਨੇ ਐਤਵਾਰ ਯਾਨੀ ਕਿ ਅੱਜ ਟਵੀਟ ਕੀਤਾ ਕਿ ਮੰਤਰੀਆਂ ਦੀ ਗਿਣਤੀ ਵਧੀ ਹੈ, ਵੈਕਸੀਨ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਨੇ #WhereAreVaccines ਹੈਸ਼ਟੈਗ ਦਾ ਵੀ ਇਸਤੇਮਾਲ ਕੀਤਾ। ਰਾਹੁਲ ਗਾਂਧੀ ਨੇ ਟੀਕਾਕਰਨ ਨੂੰ ਲੈ ਕੇ ਅੰਕੜਿਆਂ ਦੀ ਇਕ ਤਸਵੀਰ ਵੀ ਟਵੀਟ ਕੀਤੀ ਹੈ।
ਰਾਹੁਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਨੂੰ ਲੈ ਕੇ ਸਾਵਧਾਨੀ ਵਰਤਣ ’ਚ ਕੋਈ ਅਣਗਹਿਲੀ ਨਾ ਕਰੋ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਅਜੇ ਖ਼ਤਮ ਨਹੀਂ ਹੋਇਆ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਹੁਲ ਨੇ ਟਵੀਟ ਕੀਤਾ ਸੀ ਕਿ ਮਹਿੰਗਾਈ ਦਾ ਵਿਕਾਸ ਜਾਰੀ ਹੈ, ਅੱਛੇ ਦਿਨ ਦਿਸ਼ ’ਤੇ ਭਾਰੀ, ਪੀ. ਐੱਮ. ਦੀ ਬਸ ਦੋਸਤਾਂ ਨੂੰ ਜਵਾਬਦਾਰੀ।
ਜੇ.ਪੀ. ਨੱਢਾ ਨੇ ਆਪਣਾ ਗੋਆ ਦੌਰਾ ਕੀਤਾ ਰੱਦ, ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬੈਠਕ ਦਾ ਸੀ ਪ੍ਰੋਗਰਾਮ
NEXT STORY