ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਮੋਦੀ ਸਰਕਾਰ 'ਤੇ ਮੁੜ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਸਰਕਾਰ ਆਪਣੇ ਦੋਸਤਾਂ ਦਾ ਕਰਜ਼ ਮੁਆਫ਼ ਕਰਨ ਲਈ ਅੰਨਦਾਤਾਵਾਂ ਦੀ ਪੂੰਜੀ ਸਾਫ਼ ਕਰਨ 'ਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ : ਸੰਯੁਕਤ ਕਿਸਾਨ ਮੋਰਚਾ ਨੇ ਗੁਰਨਾਮ ਸਿੰਘ ਚਢੂਨੀ ਨੂੰ ਕੀਤਾ ਮੁਅੱਤਲ: ਸੂਤਰ
ਰਾਹੁਲ ਨੇ ਸੋਮਵਾਰ ਨੂੰ ਟਵੀਟ ਕਰ ਕੇ ਲਿਖਿਆ ਕਿ ਆਪਣੇ ਸੂਟ-ਬੂਟ ਵਾਲੇ ਦੋਸਤਾਂ ਦਾ 875000 ਕਰੋੜ ਕਰਜ਼ ਮੁਆਫ਼ ਕਰਨ ਵਾਲੀ ਮੋਦੀ ਸਰਕਾਰ ਅੰਨਦਾਤਾਵਾਂ ਦੀ ਪੂੰਜੀ ਸਾਫ਼ ਕਰਨ 'ਚ ਲੱਗੀ ਹੈ। ਇਸ ਟਵੀਟ ਨਾਲ ਉਨ੍ਹਾਂ ਨੇ ਇਕ ਵੀਡੀਓ ਵੀ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਕ ਅੰਕੜਾ ਦਿੱਤਾ ਹੈ, ਜਿਸ 'ਚ ਕਿਹਾ ਗਿਆ ਹੈ ਕਿ 2014 ਤੋਂ ਹੁਣ ਤੱਕ ਸਰਕਾਰ ਪੂੰਜੀਪਤੀਆਂ ਨੂੰ ਵੱਡੀ ਰਕਮ ਦੇ ਚੁਕੀ ਹੈ। ਉਨ੍ਹਾਂ ਨੇ ਕਿਹਾ ਕਿ 2014 'ਚ 60 ਹਜ਼ਾਰ ਕਰੋੜ ਤੋਂ ਪੂੰਜੀਪਤੀਆਂ 'ਚ ਵੰਡੀ ਗਈ ਇਹ ਰਕਮ ਹਰ ਸਾਲ ਵੱਧਦੀ ਗਈ ਅਤੇ 2019 'ਚ 237 ਹਜ਼ਾਰ ਕਰੋੜ ਰੁਪਏ ਤੋਂ ਵੱਧ ਪੈਸਾ ਪੂੰਜੀਪਤੀਆਂ ਨੂੰ ਦਿੱਤਾ ਗਿਆ।
ਇਹ ਵੀ ਪੜ੍ਹੋ : ਕਿਸਾਨ ਆਗੂ ਬੋਲੇ- 26 ਜਨਵਰੀ ਨੂੰ ਕੱਢਾਂਗੇ ‘ਟਰੈਕਟਰ ਮਾਰਚ’, NIA ਦੇ ਨੋਟਿਸਾਂ ਦੀ ਕਰਦੇ ਹਾਂ ਨਿਖੇਧੀ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਰਾਹੁਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਦੋਸ਼ ਲਗਾਇਆ ਸੀ ਕਿ ਉਹ ਕਿਸਾਨਾਂ ਦੀ ਇੱਜ਼ਤ ਨਹੀਂ ਕਰਦੇ ਅਤੇ ਵਾਰ-ਵਾਰ ਗੱਲਬਾਤ ਕਰ ਕੇ ਸਿਰਫ਼ ਕਿਸਾਨਾਂ ਨੂੰ ਥਕਾਉਣਾ ਚਾਹੁੰਦੇ ਹਨ। ਕਾਂਗਰਸ ਨੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਸ਼ੁੱਕਰਵਾਰ ਨੂੰ ਦੇਸ਼ਵਿਆਪੀ ਪ੍ਰਦਰਸ਼ਨ ਕੀਤਾ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ। ਇਸ ਦੌਰਾਨ ਰਾਹੁਲ ਨੇ ਦਾਅਵਾ ਕੀਤਾ ਸੀ ਕਿ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਜ਼ਰੂਰ ਹੈ ਪਰ ਉਨ੍ਹਾਂ ਦਾ ਰਿਮੋਟ ਕੰਟਰੋਲ ਕੁਝ ਪੂੰਜੀਪਤੀਆਂ ਕੋਲ ਹੈ।
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 354 ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਪਟਨਾ ਸਾਹਿਬ ਵਿਖੇ ਸਮਾਗਮਾਂ ਦੀ ਹੋਈ ਸ਼ੁਰੂਆਤ
NEXT STORY