ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਦਿਮਾਗ ਠੰਢਾ ਔਰ ਖੂਨ ਗਰਮ’ ਵਾਲੇ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦਾ ਖੂਨ ਕੈਮਰੇ ਦੇ ਸਾਹਮਣੇ ਹੀ ਗਰਮ ਹੁੰਦਾ ਹੈ।
ਰਾਹੁਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਖੋਖਲੇ ਭਾਸ਼ਣ ਦੇਣਾ ਬੰਦ ਕਰ ਕੇ ਇਹ ਦੱਸਣਾ ਚਾਹੀਦਾ ਕਿ ਦੇਸ਼ ਦੇ ਹਿੱਤਾਂ ਨਾਲ ਸਮਝੌਤਾ ਕਿਉਂ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੂੰ ਬੇਤੁਕੀਆਂ ਗੱਲਾਂ ਕਰਨ ਦੀ ਬਜਾਏ ਇਹ ਦੱਸਣਾ ਚਾਹੀਦਾ ਹੈ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਉਠਾਏ ਗਏ ਸਵਾਲਾਂ ਦੇ ਜਵਾਬ ਕਿਉਂ ਨਹੀਂ ਦਿੱਤੇ ਜਾ ਰਹੇ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਫ਼ੌਜ ਨੇ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀ ਕੀਤੇ ਢੇਰ
ਰਾਹੁਲ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੇ ਬਿਆਨਾਂ ਨਾਲ ਵਾਰ-ਵਾਰ ਭਾਰਤ ਨੂੰ ਅਪਮਾਨਿਤ ਕਰ ਰਹੇ ਹਨ ਤਾਂ ਕਰਾਰਾ ਜਵਾਬ ਦੇਣ ਦੀ ਬਜਾਏ ਰਾਸ਼ਟਰੀ ਸਨਮਾਨ ਨਾਲ ਸਮਝੌਤਾ ਕਿਉਂ ਕੀਤਾ ਜਾ ਰਿਹਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਜੀ, ਸਿਰਫ ਇਨਾਂ ਦੱਸੋ ਕਿ ਅੱਤਵਾਦ ’ਤੇ ਪਾਕਿਸਤਾਨ ਦੀ ਗੱਲ ’ਤੇ ਭਰੋਸਾ ਕਿਉਂ ਕੀਤਾ। ਟਰੰਪ ਦੇ ਸਾਹਮਣੇ ਝੁਕ ਕੇ ਆਪਣੇ ਦੇਸ਼ ਦੇ ਹਿੱਤਾਂ ਦੀ ਕੁਰਬਾਨੀ ਕਿਉਂ ਦਿੱਤੀ?
ਪ੍ਰਧਾਨ ਮੰਤਰੀ ਤੋਂ ਸਵਾਲ ਪੁੱਛਦੇ ਹੋਏ ਉਨ੍ਹਾਂ ਕਿਹਾ ਕਿ ਤੁਹਾਡਾ ਖੂਨ ਸਿਰਫ ਕੈਮਰਿਆਂ ਦੇ ਸਾਹਮਣੇ ਹੀ ਕਿਉਂ ਗਰਮ ਹੁੰਦਾ ਹੈ। ਕੀ ਤੁਸੀਂ ਭਾਰਤ ਦੇ ਸਨਮਾਨ ਨਾਲ ਸਮਝੌਤਾ ਕਰ ਲਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੁਸ਼ਕਲ ’ਚ ਸਾਬਕਾ ਗਵਰਨਰ ਸੱਤਿਆਪਾਲ ਮਲਿਕ, CBI ਨੇ ਦਾਇਰ ਕੀਤੀ ਚਾਰਜਸ਼ੀਟ
NEXT STORY