ਨਵੀਂ ਦਿੱਲੀ- ਰਾਹੁਲ ਗਾਂਧੀ ਨੇ ਉੱਤਰਾਖੰਡ ਦੇ ਹਲਦਵਾਨੀ ਵਿਖੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰੈਲੀ ਤੋਂ ਬਾਅਦ ਜਗ੍ਹਾ ਦਾ 'ਸ਼ੁੱਧੀਕਰਨ' ਕੀਤੇ ਜਾਣ ਦੇ ਮਾਮਲੇ 'ਤੇ ਭਾਜਪਾ-ਆਰ.ਐੱਸ.ਐੱਸ. 'ਤੇ ਤਿੱਖਾ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਇਸ ਘਟਨਾ ਨੂੰ ਇੱਕ ਅਪਰਾਧ ਦੱਸਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤੁਰੰਤ ਐੱਫ.ਆਈ.ਆਰ. ਦਰਜ ਕਰਨ ਦਾ ਹੁਕਮ ਦੇਣ ਦੀ ਮੰਗ ਕੀਤੀ ਹੈ।
ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਘਟਨਾ ਭਾਜਪਾ-ਆਰ.ਐੱਸ.ਐੱਸ. ਦੀ ਉਸ ਮਾਨਸਿਕਤਾ ਨੂੰ ਦਰਸਾਉਂਦੀ ਹੈ, ਜੋ ਦਲਿਤਾਂ ਨੂੰ ਅੱਗੇ ਵਧਣ, ਇੱਜ਼ਤ ਨਾਲ ਜਿਊਣ ਅਤੇ ਸਫਲ ਹੁੰਦੇ ਹੋਏ ਨਹੀਂ ਦੇਖ ਸਕਦੀ।
ਉਨ੍ਹਾਂ ਕਿਹਾ, "ਅਸੀਂ ਕਾਂਗਰਸ ਪ੍ਰਧਾਨ ਲਈ ਇਨਸਾਫ਼ ਦੀ ਮੰਗ ਕਰ ਰਹੇ ਹਾਂ। ਉੱਤਰਾਖੰਡ 'ਚ ਹੋਈ ਘਟਨਾ 'ਚ ਖੜਗੇ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਇਹ ਕੇਂਦਰ ਅਤੇ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਮਾਮਲੇ 'ਚ ਕਾਰਵਾਈ ਨੂੰ ਯਕੀਨੀ ਬਣਾਉਣ।"
ਜ਼ਿਕਰਯੋਗ ਹੈ ਕਿ ਅਗਸਤ ਮਹੀਨੇ ਦੇ ਸ਼ੁਰੂ 'ਚ ਹਲਦਵਾਨੀ ਵਿਖੇ ਏ.ਆਈ.ਸੀ.ਸੀ. (AICC) ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਕੀਤੀ ਗਈ ਇੱਕ ਰੈਲੀ ਤੋਂ ਬਾਅਦ ਪ੍ਰੋਗਰਾਮ ਵਾਲੀ ਥਾਂ ਦਾ 'ਸ਼ੁੱਧੀਕਰਨ' ਕੀਤਾ ਗਿਆ, ਜਿਸ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਵਿੱਚ ਰੋਸ ਜਤਾਇਆ ਜਾ ਰਿਹਾ ਹੈ ਤੇ ਇਸ ਮਾਮਲੇ 'ਚ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਨੇਪਾਲ 'ਚ ਹੜ੍ਹ ਦੀ ਤਬਾਹੀ ! ਰੁੜ੍ਹ ਕੇ ਭਾਰਤ ਤੱਕ ਆ ਰਹੀਆਂ ਲਾਸ਼ਾਂ, ਗੱਡੀਆਂ, ਸਿਲੰਡਰ ਤੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ ਦੇ'ਤੀ ਧਮਕੀ
NEXT STORY