ਕਾਨਪੁਰ- ਕਾਂਗਰਸ ਸੰਸਦ ਮੈਂਬਰ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਕਾਨਪੁਰ 'ਚ ਸ਼ੁਭਮ ਦਿਵੇਦੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਸ਼ੁਭਮ ਉਨ੍ਹਾਂ ਲੋਕਾਂ 'ਚੋਂ ਇਕ ਸੀ ਜੋ 22 ਅਪ੍ਰੈਲ ਨੂੰ ਪਹਿਲਗਾਮ ਅੱਤਵਾਦੀ ਹਮਲੇ 'ਚ ਮਾਰੇ ਗਏ ਸਨ। ਆਪਣਾ ਅਮੇਠੀ ਦੌਰਾ ਪੂਰਾ ਕਰਨ ਤੋਂ ਬਾਅਦ, ਰਾਹੁਲ ਗਾਂਧੀ ਇੱਥੇ ਪਹੁੰਚੇ ਅਤੇ ਸ਼ੁਭਮ ਦੇ ਘਰ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਪ੍ਰਦੇਸ਼ ਕਾਂਗਰਸ ਪ੍ਰਧਾਨ ਅਜੇ ਰਾਏ ਵੀ ਰਾਹੁਲ ਗਾਂਧੀ ਦੇ ਨਾਲ ਸਨ। ਰਾਏ 23 ਅਪ੍ਰੈਲ ਨੂੰ ਸ਼ੁਭਮ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ ਸਨ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ 23 ਅਪ੍ਰੈਲ ਨੂੰ ਸ਼ੁਭਮ ਦੇ ਪਰਿਵਾਰ ਨੂੰ ਮਿਲਣ ਲਈ ਕਾਨਪੁਰ ਆਏ ਸਨ।

ਸ਼ੁਭਮ ਦੇ ਪਰਿਵਾਰ ਵਾਲਿਆਂ ਨਾਲ ਮੁਲਾਕਾਤ ਤੋਂ ਬਾਅਦ ਆਦਿਤਿਆਨਾਥ ਨੇ ਕਿਹਾ ਸੀ ਕਿ ਪਹਿਲਗਾਮ ਅੱਤਵਾਦੀ ਹਮਲੇ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਕਾਨਪੁਰ ਦੇ 31 ਸਾਲਾ ਕਾਰੋਬਾਰੀ ਸ਼ੁਭਮ ਦਿਵੇਦੀ ਦਾ ਸਿਰਫ਼ 2 ਮਹੀਨੇ ਪਹਿਲਾਂ 12 ਫਰਵਰੀ ਨੂੰ ਵਿਆਹ ਹੋਇਆ ਸੀ। ਕਸ਼ਮੀਰ ਦੇ ਪਹਿਲਗਾਮ 'ਚ ਪਤਨੀ ਦੇ ਸਾਹਮਣੇ ਹੀ ਅੱਤਵਾਦੀਆਂ ਨੇ ਸ਼ੁਭਮ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਸ਼ੁਭਮ ਆਪਣੀ ਪਤਨੀ ਅਤੇ 9 ਹੋਰ ਪਰਿਵਾਰ ਵਾਲਿਆਂ ਨਾਲ ਇਕ ਹਫ਼ਤੇ ਦੀ ਛੁੱਟੀ 'ਤੇ 16 ਅਪ੍ਰੈਲ ਨੂੰ ਕਸ਼ਮੀਰ ਗਏ ਸਨ। ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਲੋਕਪ੍ਰਿਯ ਸੈਰ-ਸਪਾਟਾ ਸ਼ਹਿਰ ਪਹਿਲਗਾਮ ਕੋਲ ਬੈਸਰਨ 'ਚ 22 ਅਪ੍ਰੈਲ ਨੂੰ ਅੱਤਵਾਦੀਆਂ ਵਲੋਂ ਕੀਤੀ ਗਈ ਗੋਲੀਬਾਰੀ 'ਚ 26 ਲੋਕ ਮਾਰੇ ਗਏ ਸਨ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਇਨ੍ਹਾਂ 'ਚ ਜ਼ਿਆਦਾਤਰ ਸੈਲਾਨੀ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਨੇ ਕਰ'ਤਾ ਸਿਆਲਕੋਟ 'ਤੇ ਹਮਲਾ! ਜਾਣੋਂ ਵਾਇਰਲ ਵੀਡੀਓ ਦੀ ਸੱਚਾਈ
NEXT STORY