ਨਵੀਂ ਦਿੱਲੀ— ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਅੱਜ 101ਵੀਂ ਜਯੰਤੀ ਹੈ। ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਸਾਬਕਾ ਉੱਪ ਰਾਸ਼ਟਰਪਤੀ ਹਾਮਿਦ ਅੰਸਾਰੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਅਤੇ ਆਪਣੀ ਦਾਦੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ 101ਵੀਂ ਜਯੰਤੀ ਮੌਕੇ ਸ਼ਰਧਾਂਜਲੀ ਦਿੱਤੀ। ਇਨ੍ਹਾਂ ਨੇਤਾਵਾਂ ਨੇ ਸਵੇਰੇ ਸ਼ਕਤੀ ਸਥਲ ਪਹੁੰਚ ਕੇ ਇੰਦਰਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਓਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ 'ਤੇ ਟਵੀਟ ਕੀਤਾ, ''ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਮਨ।

ਇਨ੍ਹਾਂ ਤੋਂ ਇਲਾਵਾ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ, ਸੀਨੀਅਰ ਨੇਤਾ ਪੀ. ਸੀ. ਚਾਕੋ, ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੈ ਮਾਕਨ ਅਤੇ ਪਾਰਟੀ ਦੇ ਹੋਰ ਨੇਤਾਵਾਂ ਅਤੇ ਵਰਕਰਾਂ ਨੇ ਵੀ ਸ਼ਰਧਾਜਲੀ ਦਿੱਤੀ। ਇੱਥੇ ਦੱਸ ਦੇਈਏ ਕਿ ਇੰਦਰਾ ਗਾਂਧੀ ਦਾ ਜਨਮ 19 ਨਵੰਬਰ 1917 ਨੂੰ ਇਲਾਹਾਬਾਦ ਵਿਚ ਹੋਇਆ ਸੀ। ਉਹ ਦੋ ਵੱਖ-ਵੱਖ ਸਮੇਂ ਵਿਚ 15 ਸਾਲਾਂ ਤੋਂ ਵੱਧ ਸਮੇਂ ਤਕ ਦੇਸ਼ ਦੀ ਪ੍ਰਧਾਨ ਮੰਤਰੀ ਰਹੀ। 31 ਅਕਤੂਬਰ 1984 ਨੂੰ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ ਸੀ।
PM ਮੋਦੀ ਖਿਲਾਫ ਸੁਣਵਾਈ ਕਰੇਗੀ ਸੁਪਰੀਮ ਕੋਰਟ (ਪੜ੍ਹੋ 19 ਨਵੰਬਰ ਦੀਆਂ ਖਾਸ ਖਬਰਾਂ)
NEXT STORY