ਨਵੀਂ ਦਿੱਲੀ, (ਭਾਸ਼ਾ)- ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕੀਤੀ ਗਈ ਕਥਿਤ ‘ਜੇਬ ਕਤਰੇ’ ਵਾਲੀ ਟਿੱਪਣੀ ਲਈ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਜਾਰੀ ਕੀਤੇ ਨੋਟਿਸ ’ਤੇ 8 ਹਫਤਿਆਂ ਦੇ ਅੰਦਰ ਫੈਸਲਾ ਲਵੇ।
ਕਾਂਗਰਸ ਨੇਤਾ ਨੇ ਪਿਛਲੇ ਮਹੀਨੇ ਪ੍ਰਧਾਨ ਮੰਤਰੀ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ‘ਜੇਬ ਕਤਰੇ’ ਅਤੇ ਹੋਰ ਟਿੱਪਣੀਆਂ ਕੀਤੀਆਂ ਸਨ। ਅਦਾਲਤ ਉਸ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ, ਜਿਸ ’ਚ ਗਾਂਧੀ ਖਿਲਾਫ ਕਾਰਵਾਈ ਕਰਨ ਦੇ ਨਾਲ-ਨਾਲ ਸਿਆਸੀ ਨੇਤਾਵਾਂ ਵੱਲੋਂ ਅਜਿਹੇ ‘ਦੁਰਾਚਾਰ’ ਨੂੰ ਰੋਕਣ ਲਈ ਦਿਸ਼ਾ-ਨਿਰਦੇਸ਼ ਤਿਆਰ ਕਰਨ ਦੀ ਅਪੀਲ ਕੀਤੀ ਗਈ ਹੈ। ਐਕਟਿੰਗ ਚੀਫ਼ ਜਸਟਿਸ ਮਨਮੋਹਨ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਹਾਲਾਂਕਿ ਕਿਹਾ ਕਿ ਕਥਿਤ ਬਿਆਨ ‘ਉਚਿਤ ਨਹੀਂ ਹੈ’ ਅਤੇ ਚੋਣ ਕਮਿਸ਼ਨ (ਈ. ਸੀ.) ਮਾਮਲੇ ਦੀ ਜਾਂਚ ਕਰ ਰਿਹਾ ਹੈ ਅਤੇ ਇੱਥੋਂ ਤੱਕ ਕਿ ਗਾਂਧੀ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਹੈ।
ਜਸਟਿਸ ਮਨਮੋਹਨ ਅਤੇ ਮਿੰਨੀ ਪੁਸ਼ਕਰਨਾ ਦੀ ਬੈਂਚ ਨੇ ਹੁਕਮ ਦਿੱਤਾ, ‘‘ਇਹ ਮੰਨਦੇ ਹੋਏ ਕਿ ਜਵਾਬ ਦਾਖਲ ਕਰਨ ਦੀ ਸਮਾਂ ਹੱਦ ਖਤਮ ਹੋ ਗਈ ਹੈ ਅਤੇ ਕੋਈ ਜਵਾਬ ਨਹੀਂ ਮਿਲਿਆ ਹੈ, ਅਦਾਲਤ ਨੇ ਚੋਣ ਕਮਿਸ਼ਨ ਨੂੰ ਹੁਕਮ ਦਿੱਤਾ ਕਿ ਉਹ ਇਸ ਮਾਮਲੇ ’ਤੇ ਜਿਨ੍ਹਾਂ ਸੰਭਵ ਹੋਵੇ ਜਲਦੀ ਤੋਂ ਜਲਦੀ 8 ਹਫ਼ਤਿਆਂ ਦੇ ਅੰਦਰ ਫੈਸਲਾ ਲਵੇ।’’
ਸ਼ਰਮਨਾਕ! 16 ਸਾਲ ਦੀ ਵਿਦਿਆਰਥਣ ਨਾਲ ਦਰਿੰਦਗੀ, 7 ਨੌਜਵਾਨਾਂ ਨੇ ਕੀਤਾ ਸਮੂਹਿਕ ਜਬਰ-ਜ਼ਿਨਾਹ
NEXT STORY