ਨੈਸ਼ਨਲ ਡੈਸਕ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਰਾਹੁਲ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਨਾਲ ਕਿਸਾਨਾਂ ਨੂੰ ਨੁਕਸਾਨ ਹੋਣ ਵਾਲਾ ਹੈ। ਰਾਹੁਲ ਨੇ ਗੁਲਾਬ ਨਬੀ ਆਜ਼ਾਦ ਅਤੇ ਅਧੀਰ ਰੰਜਨ ਨਾਲ ਰਾਸ਼ਟਰਪਤੀ ਨੂੰ ਖੇਤੀ ਕਾਨੂੰਨਾਂ ਵਿਰੁੱਧ ਮੰਗ ਪੱਤਰ ਸੌਂਪੇ। ਰਾਹੁਲ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ 2 ਕਰੋੜ ਕਿਸਾਨਾਂ ਦੇ ਦਸਤਖ਼ਤ ਵਾਲਾ ਮੰਗ ਪੱਤਰ ਸੌਂਪਿਆ। ਇਸ ਮੰਗ ਪੱਤਰ ਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ। ਰਾਹੁਲ ਗਾਂਧੀ ਨੇ ਕਿਸਾਨਾਂ ਦੇ ਸਮਰਥਨ 'ਚ ਵਿਜੇ ਚੌਕ ਤੋਂ ਲੈ ਕੇ ਰਾਸ਼ਟਰਪਤੀ ਭਵਨ ਤੱਕ ਮਾਰਚ ਕੱਢਣਾ ਸੀ ਪਰ ਕਾਂਗਰਸ ਨੂੰ ਮਾਰਚ ਦੀ ਮਨਜ਼ੂਰੀ ਨਹੀਂ ਮਿਲੀ।
ਇਹ ਵੀ ਪੜ੍ਹੋ : ਖ਼ਾਲਸਾ ਏਡ ਨੇ ਕਿਸਾਨਾਂ ਦੀ ਮਦਦ ਲਈ ਟਿਕਰੀ ਸਰਹੱਦ 'ਤੇ ਖੋਲ੍ਹਿਆ 'ਕਿਸਾਨ ਮਾਲ' (ਵੀਡੀਓ)
ਦੱਸਣਯੋਗ ਹੈ ਕਿ ਕਿਸਾਨ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਬੀਤੀ 26 ਨਵੰਬਰ ਤੋਂ ਦਿੱਲੀ ਦੇ ਟਿਕਰੀ ਅਤੇ ਸਿੰਘੂ ਬਾਰਡਰ ’ਤੇ ਡਟੇ ਹੋਏ ਹਨ। ਕਿਸਾਨ ਆਪਣਾ ਅੰਦੋਲਨ ਹੋਰ ਤੇਜ਼ ਕਰਨਗੇ। ਕੇਂਦਰ ਸਰਕਾਰ ਵਲੋਂ ਹਾਲ ਹੀ ’ਚ ਭੇਜੇ ਗਏ ਸੱਦਾ ਪੱਤਰ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਾਨੂੰਨ ’ਚ ਸੋਧਾਂ ਮਨਜ਼ੂਰ ਨਹੀਂ ਹਨ, ਇਹ ਕਾਨੂੰਨ ਰੱਦ ਹੋਣੇ ਚਾਹੀਦੇ ਹਨ। ਜੇਕਰ ਸਰਕਾਰ ਸਾਡੇ ਨਾਲ ਗੱਲਬਾਤ ਲਈ ਤਿਆਰ ਹੈ ਤਾਂ ਸਾਨੂੰ ਖੁੱਲ੍ਹੇ ਮਨ ਨਾਲ ਬੁਲਾਵੇ। ਗੱਲਬਾਤ ਲਈ ਕੋਈ ਠੋਸ ਤਜਵੀਜ਼ ਭੇਜੇ, ਤਾਂ ਕਿ ਗੱਲਬਾਤ ਦੀ ਪ੍ਰਕਿਰਿਆ ਨੂੰ ਅੱਗੇ ਤੋਰਿਆ ਜਾ ਸਕੇ। ਕਿਸਾਨੀ ਘੋਲ ਕਿੰਨਾ ਚਿਰ ਜਾਰੀ ਰਹਿੰਦਾ, ਇਸ ਬਾਬਤ ਕੁਝ ਵੀ ਨਹੀਂ ਕਿਹਾ ਜਾ ਸਕਦਾ, ਕਿਉਂਕਿ ਸਰਕਾਰ ਕਾਨੂੰਨਾਂ ’ਚ ਸੋਧ ਲਈ ਤਿਆਰ ਹੈ, ਜਦਿਕ ਕਿਸਾਨ ਕਾਨੂੰਨਾਂ ਨੂੰ ਰੱਦ ਕਰਾਉਣ ’ਤੇ ਅੜੇ ਹੋਏ ਹਨ।
ਇਹ ਵੀ ਪੜ੍ਹੋ : ਫ਼ੌਲਾਦੀ ਹੌਂਸਲੇ ਅੱਗੇ ਮੁਸ਼ਕਲਾਂ ਨੇ ਟੇਕੇ ਗੋਡੇ, 21 ਸਾਲਾ ਤੁਹਿਨ ਨੇ JEE ਪ੍ਰੀਖਿਆ ਕੀਤੀ ਪਾਸ
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਜਾਣੋ ਨਿੱਜੀ ਮੰਡੀਆਂ ਆਉਣ ਨਾਲ ਕਿਵੇਂ ਬਰਬਾਦ ਹੋਵੇਗੀ 'ਕਿਸਾਨੀ'
NEXT STORY