ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸੰਸਦ ਦੇ ਮਾਨਸੂਨ ਸੈਸ਼ਨ 'ਚ ਪਾਸ ਖੇਤੀਬਾੜੀ ਸੰਬੰਧੀ ਬਿੱਲ ਨੂੰ ਲੈ ਕੇ ਸ਼ੁੱਕਰਵਾਰ ਨੂੰ ਮੋਦੀ ਸਰਕਾਰ 'ਤੇ ਹਮਲਾ ਬੋਲਿਆ। ਉਨ੍ਹਾਂ ਨੇ ਕਿਹਾ ਕਿ ਇਸ ਕਾਨੂੰਨ ਰਾਹੀਂ ਕਿਸਾਨਾਂ ਨੂੰ ਪੂੰਜੀਪਤੀਆਂ ਦਾ ਗੁਲਾਮ ਬਣਾਉਣ ਦੀ ਵਿਵਸਥਾ ਕੀਤੀ ਗਈ ਹੈ। ਰਾਹੁਲ ਨੇ ਇਸ ਕਾਨੂੰਨ ਦੇ ਵਿਰੋਧ 'ਚ ਭਾਰਤ ਬੰਦ ਨੂੰ ਸਫ਼ਲ ਬਣਾਉਣ ਦੀ ਲੋਕਾਂ ਨੂੰ ਅਪੀਲ ਕੀਤੀ ਅਤੇ ਸਰਕਾਰ 'ਤੇ ਹਮਲਾ ਕਰਦੇ ਹੋਏ ਕਿਹਾ 'ਦੋਸ਼ਪੂਰਨ ਵਸਤੂ ਅਤੇ ਸੇਵਾ ਟੈਕਸ (ਜੀ.ਐੱਸ.ਟੀ.) ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਬਰਬਾਦ ਕਰ ਦਿੱਤਾ ਹੈ। ਨਵਾਂ ਖੇਤੀਬਾੜੀ ਕਾਨੂੰਨ ਕਿਸਾਨਾਂ ਨੂੰ ਗੁਲਾਮ ਬਣਾ ਦੇਵੇਗਾ।''
ਇਸ ਦੇ ਨਾਲ ਹੀ ਪ੍ਰਿਯੰਕਾ ਨੇ ਭਾਰਤ ਬੰਦ ਲਈ ਵੀ ਲੋਕਾਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਵਾਡਰਾ ਨੇ ਕਿਹਾ,''ਕਿਸਾਨਾਂ ਤੋਂ ਐੱਮ.ਐੱਸ.ਪੀ. ਖੋਹ ਲਈ ਜਾਵੇਗੀ। ਉਨ੍ਹਾਂ ਨੂੰ ਠੇਕਾ ਫਾਰਮਿੰਗ ਲਈ ਖਰਬਪਤੀਆਂ ਦਾ ਗੁਲਾਮ ਬਣਨ 'ਤੇ ਮਜ਼ਬੂਰ ਕੀਤਾ ਜਾਵੇਗਾ। ਨਾ ਕੀਮਤ ਮਿਲੇਗੀ, ਨਾ ਸਨਮਾਨ। ਕਿਸਾਨ ਆਪਣੇ ਹੀ ਖੇਤ 'ਤੇ ਮਜ਼ਦੂਰ ਬਣ ਜਾਵੇਗਾ। ਭਾਜਪਾ ਦਾ ਖੇਤੀਬਾੜੀ ਬਿੱਲ ਈਸਟ ਇੰਡੀਆ ਕੰਪਨੀ ਰਾਜ ਦੀ ਯਾਦ ਦਿਵਾਉਂਦਾ ਹੈ। ਅਸੀਂ ਇਹ ਅਨਿਆਂ ਨਹੀਂ ਹੋਣ ਦੇਵਾਂਗੇ।''
ਭਾਰਤ ਦੀ ਡਿਗਦੀ ਜਾ ਰਹੀ ਆਰਥਿਕ ਹਾਲਤ ਬਣੀ ਚਿੰਤਾ ਦਾ ਵਿਸ਼ਾ, ਜਾਣੋ ਕਿਉਂ (ਵੀਡੀਓ)
NEXT STORY