ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਸਾਮ ਅਤੇ ਪੱਛਮੀ ਬੰਗਾਲ 'ਚ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਦੀ ਵੋਟਿੰਗ ਸ਼ੁਰੂ ਹੋਣ ਤੋਂ ਬਾਅਦ ਸ਼ਨੀਵਾਰ ਨੂੰ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ 'ਵੰਡਣ ਵਾਲੀਆਂ ਤਾਕਤਾਂ ਦੇ ਵਿਰੁੱਧ' ਵੋਟ ਕਰਨ। ਰਾਹੁਲ ਨੇ ਟਵੀਟ ਕੀਤਾ,''ਲੋਕਤੰਤਰ ਮਜ਼ਬੂਤ ਕਰਨ ਲਈ ਵੰਡਣ ਵਾਲੀਆਂ ਤਾਕਤਾਂ ਵਿਰੁੱਧ ਵੋਟ ਜ਼ਰੂਰ ਕਰੋ। ਜੈ ਹਿੰਦ!''
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਫੇਸਬੁੱਕ ਪੋਸਟ 'ਚ ਕਿਹਾ,''ਅੱਜ ਆਸਾਮ 'ਚ ਪਹਿਲੇ ਗੇੜ ਦੀ ਵੋਟਿੰਗ ਹੈ। ਮੈਂ ਆਸਾਮ ਦੇ ਲੋਕਾਂ ਵਿਸ਼ੇਸ਼ ਕਰ ਕੇ ਨੌਜਵਾਨਾਂ ਅਤੇ ਮੇਰੀਆਂ ਭੈਣਾਂ ਨੂੰ ਅਪੀਲ ਕਰਦੀ ਹਾਂ ਕਿ ਅੱਜ ਵੋਟਿੰਗ ਵਾਲੀ ਜਗ੍ਹਾ ਭਾਰੀ ਗਿਣਤੀ 'ਚ ਪਹੁੰਚ ਕੇ ਵੋਟ ਕਰੋ। ਆਸਾਮ ਦੀ ਪ੍ਰਗਤੀ ਅਤੇ ਸੁਨਹਿਰੇ ਭਵਿੱਖ ਲਈ ਵੋਟ ਕਰੇ।'' ਆਸਾਮ 'ਚ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ 'ਚ 47 ਸੀਟਾਂ ਲਈ ਸ਼ਨੀਵਾਰ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਈ। ਸੂਬੇ ਦੀ 126 ਮੈਂਬਰੀ ਵਿਧਾਨ ਸਭਾ ਲਈ 3 ਗੇੜਾਂ 'ਚ ਵੋਟਿੰਗ ਹੋਣੀ ਹੈ। ਪੱਛਮੀ ਬੰਗਾਲ 'ਚ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ 'ਚ 30 ਸੀਟਾਂ ਲਈ ਸਖ਼ਤ ਸੁਰੱਖਿਆ ਵਿਚਾਲੇ ਸ਼ਨੀਵਾਰ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ। ਸੂਬੇ 'ਚ 8 ਗੇੜਾਂ 'ਚ ਵੋਟਿੰਗ ਹੋਣੀ ਹੈ।
ਕੇਂਦਰ ਦੀ ਚਿੱਠੀ : ਆਉਣ ਵਾਲੇ ਤਿਉਹਾਰਾਂ ਮੌਕੇ ਭੀੜ ਨੂੰ ਕੰਟਰੋਲ ਰੱਖਣ ਸੂਬਾ ਸਰਕਾਰਾਂ
NEXT STORY