ਨੈਸ਼ਨਲ ਡੈਸਕ : ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਤੋਂ ਆਪਣੇ ਸੰਸਦੀ ਹਲਕੇ ਰਾਏਬਰੇਲੀ ਦੋ ਦਿਨਾਂ ਦੌਰੇ 'ਤੇ ਪਹੁੰਚ ਗਏ ਹਨ। ਇੱਥੇ ਪਹੁੰਚਣ 'ਤੇ ਉਨ੍ਹਾਂ ਨੂੰ ਭਾਜਪਾ ਵਰਕਰਾਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਦੇ ਮੰਤਰੀ ਦਿਨੇਸ਼ ਪ੍ਰਤਾਪ ਸਿੰਘ ਅਤੇ ਉਨ੍ਹਾਂ ਦੇ ਸਮਰਥਕ ਰਾਹੁਲ ਗਾਂਧੀ ਦੇ ਕਾਫਲੇ ਦੇ ਰਸਤੇ ਵਿੱਚ ਧਰਨੇ 'ਤੇ ਬੈਠ ਗਏ। ਵਿਰੋਧ ਪ੍ਰਦਰਸ਼ਨ ਦੌਰਾਨ "ਰਾਹੁਲ ਵਾਪਸ ਜਾਓ" ਦੇ ਨਾਅਰੇ ਵੀ ਲਗਾਏ ਗਏ। ਸ ਦੇਈਏ ਕਿ ਰਾਹੁਲ ਗਾਂਧੀ ਅੱਜ ਸਵੇਰੇ ਦਿੱਲੀ ਤੋਂ ਲਖਨਊ ਹੁੰਦੇ ਹੋਏ ਰਾਏਬਰੇਲੀ ਪਹੁੰਚੇ। ਉਨ੍ਹਾਂ ਦੇ ਦੌਰੇ ਦਾ ਮੁੱਖ ਉਦੇਸ਼ ਕਾਂਗਰਸੀ ਵਰਕਰਾਂ ਨੂੰ ਮਿਲਣਾ ਅਤੇ ਕਈ ਸਥਾਨਕ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਾ ਹੈ।
ਇਹ ਵੀ ਪੜ੍ਹੋ : ਸਿਰਫ਼ 24 ਘੰਟੇ ਚੱਲੀ 'Love Marriage', ਪ੍ਰੇਮੀ ਲਈ ਛੱਡੇ ਸੀ 5 ਬੱਚੇ ਤੇ ਪਤੀ, ਫਿਰ ਜੋ ਹੋਇਆ...
ਇਸ ਦੌਰਾਨ ਭਾਜਪਾ ਵਰਕਰਾਂ ਨੇ ਰਾਹੁਲ ਗਾਂਧੀ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਕੀਤੀ ਗਈ ਕਥਿਤ ਇਤਰਾਜ਼ਯੋਗ ਟਿੱਪਣੀ ਲਈ ਮੁਆਫ਼ੀ ਮੰਗਣ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀ ਰਾਹੁਲ ਦੇ ਕਾਫ਼ਲੇ ਨੂੰ ਅੱਗੇ ਨਹੀਂ ਵਧਣ ਦੇ ਰਹੇ ਸਨ। ਜਦੋਂ ਪੁਲਸ ਨੇ ਦਿਨੇਸ਼ ਸਿੰਘ ਅਤੇ ਹੋਰ ਪ੍ਰਦਰਸ਼ਨਕਾਰੀਆਂ ਨੂੰ ਰਸਤੇ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ, ਤਾਂ ਪੁਲਸ ਅਤੇ ਭਾਜਪਾ ਵਰਕਰਾਂ ਵਿਚਕਾਰ ਝੜਪ ਹੋ ਗਈ। ਇਹ ਵਿਰੋਧ ਰਾਹੁਲ ਗਾਂਧੀ ਦੇ ਉਸ ਬਿਆਨ ਤੋਂ ਬਾਅਦ ਹੋਇਆ ਹੈ ਜਿਸ ਵਿੱਚ ਉਨ੍ਹਾਂ ਨੇ ਕਥਿਤ ਤੌਰ 'ਤੇ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਭਾਜਪਾ ਵਰਕਰ ਇਸ ਟਿੱਪਣੀ ਲਈ ਉਨ੍ਹਾਂ ਤੋਂ ਮੁਆਫ਼ੀ ਮੰਗਣ ਦੀ ਮੰਗ ਕਰ ਰਹੇ ਸਨ। ਦੱ
ਇਹ ਵੀ ਪੜ੍ਹੋ : ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ: ਜਾਣੋ ਹੋਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪੰਜਾਬ ਦੀ ਮਦਦ ਲਈ ਅੱਗੇ ਆਈ ਦਿੱਲੀ ਸਰਕਾਰ, ਦਿੱਤਾ 5 ਕਰੋੜ ਦੀ ਰਾਸ਼ੀ ਦਾ ਚੈੱਕ
NEXT STORY