ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰਾਫ਼ੇਲ ਸੌਦੇ 'ਚ ਇਕ ਵਿਚੋਲੇ ਨੂੰ 11 ਲੱਖ ਯੂਰੋ (ਕਰੀਬ 9.5 ਕਰੋੜ ਰੁਪਏ) ਦਾ ਭੁਗਤਾਨ ਕੀਤੇ ਜਾਣ ਦੇ ਦਾਅਵੇ ਸੰਬੰਧੀ ਫਰਾਂਸੀਸੀ ਮੀਡੀਆ ਦੀ ਇਕ ਖ਼ਬਰ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ। ਰਾਹੁਲ ਨੇ ਕਿਹਾ ਕਿ ਵਿਅਕਤੀ ਜੋ ਕਰਮ ਕਰਦਾ ਹੈ, ਉਸ ਦਾ ਫ਼ਲ ਸਾਹਮਣੇ ਆ ਜਾਂਦਾ ਹੈ ਅਤੇ ਇਸ ਤੋਂ ਕੋਈ ਬਚ ਨਹੀਂ ਸਕਦਾ। ਉਨ੍ਹਾਂ ਨੇ ਟਵੀਟ ਕੀਤਾ,''ਕਰਮ- ਕਿਸੇ ਦੇ ਕੰਮਾਂ ਦਾ ਲੇਖਾ-ਜੋਖਾ। ਕੋਈ ਇਸ ਤੋਂ ਬਚ ਨਹੀਂ ਸਕਦਾ।''
ਦੱਸਣਯੋਗ ਹੈ ਕਿ ਫਰਾਂਸੀਸੀ ਸਮਾਚਾਰ ਪੋਰਟਲ ਨੇ ਆਪਣੀ ਇਕ ਰਿਪੋਰਟ 'ਚ ਦਾਅਵਾ ਕੀਤਾ ਹੈ ਕਿ ਫਰਾਂਸੀਸੀ ਭ੍ਰਿਸ਼ਟਾਚਾਰ ਰੋਕੂ ਏਜੰਸੀ (ਏ.ਐੱਫ.ਏ.) ਨੇ ਖ਼ੁਲਾਸਾ ਕੀਤਾ ਹੈ ਕਿ ਰਾਫ਼ੇਲ ਦੀ ਨਿਰਮਾਤਾ ਕੰਪਨੀ ਦਸਾਲਟ ਨੇ ਇਕ ਵਿਚੋਲੇ ਨੂੰ 11 ਲੱਖ ਯੂਰੋ ਦਾ ਭੁਗਤਾਨ ਕੀਤਾ ਸੀ।
ਕਾਂਗਰਸ ਨੇ ਇਸ ਖ਼ਬਰ ਦਾ ਹਵਾਲਾ ਦਿੰਦੇ ਹੋਏ ਸੋਮਵਾਰ ਨੂੰ ਇਸ ਮਾਮਲੇ 'ਚ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ ਤਾਂ ਭਾਜਪਾ ਨੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਗਲਤ ਦੱਸਦੇ ਹੋਏ ਦੋਸ਼ ਲਗਾਇਆ ਸੀ ਕਿ ਮੁੱਖ ਵਿਰੋਧੀ ਪਾਰਟੀ ਸੁਰੱਖਿਆ ਫ਼ੋਰਸਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਫਰਾਂਸ ਦੇ ਇਕ ਸਮਾਚਾਰ ਪੋਰਟਲ ਨੇ ਆਪਣੇ ਨਵੇਂ ਖੁਲਾਸੇ ਨਾਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਇਸ ਰੁਖ ਨੂੰ ਸਹੀ ਸਾਬਿਤ ਕੀਤਾ ਹੈ ਕਿ ਰਾਫ਼ੇਲ ਜਹਾਜ਼ ਸੌਦੇ 'ਚ ਭ੍ਰਿਸ਼ਟਾਚਾਰ ਹੋਇਆ ਹੈ। ਇਸ 'ਤੇ ਪਲਟਵਾਰ ਕਰਦੇ ਹੋਏ ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਇਹ ਦੋਸ਼ ਪੂਰੀ ਤਰ੍ਹਾਂ ਗਲਤ ਹੈ ਅਤੇ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਦੀ ਜਾਂਚ ਕਰਵਾਉਣ ਸੰਬੰਧੀ ਮੰਗ ਨੂੰ ਖਾਰਜ ਕਰ ਦਿੱਤਾ ਸੀ ਅਤੇ ਕੰਟਰੋਲਰ ਅਤੇ ਆਡੀਟਰ ਜਨਰਲ (ਸੀ.ਏ.ਜੀ.) ਨੇ ਇਸ 'ਚ ਕੁਝ ਗਲਤ ਨਹੀਂ ਪਾਇਆ ਸੀ।
ਇਹ ਵੀ ਪੜ੍ਹੋ : ਰਾਫੇਲ ਸੌਦੇ 'ਚ ਦਸਾਲਟ ਨੇ ਭਾਰਤੀ ਬਿਚੌਲੀਏ ਨੂੰ ਦਿੱਤੇ ਸਨ 10 ਲੱਖ ਯੂਰੋ: ਰਿਪੋਰਟ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਭਾਜਪਾ ਚੋਣਾਂ ਜਿੱਤਣ ਵਾਲੀ ਮਸ਼ੀਨ ਨਹੀਂ ਸਗੋਂ ਦਿਲ ਜਿੱਤਣ ਵਾਲੀ ਇਕ ਮੁਹਿੰਮ ਹੈ : ਨਰਿੰਦਰ ਮੋਦੀ
NEXT STORY