ਨੈਸ਼ਨਲ ਡੈਸਕ : ਚੋਣ ਕਮਿਸ਼ਨ ਦੀ ਵਿਸ਼ੇਸ਼ ਵੋਟਰ ਪੁਨਰੀਖਣ (SIR) ਪ੍ਰਕਿਰਿਆ ਅਤੇ ਕਮਿਸ਼ਨਰਾਂ ਵਿਚਾਲੇ ਕਥਿਤ ਮਤਭੇਦਾਂ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰ ਦੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਹੈ ਕਿ ਮੁੱਖ ਚੋਣ ਕਮਿਸ਼ਨਰ (CEC) ਨੇ ਭਾਰਤ ਦੀ ਚੋਣ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਇੱਕ ਵੀਡੀਓ ਦਿਖਾਉਂਦੇ ਹੋਏ ਰਾਹੁਲ ਗਾਂਧੀ ਨੇ ਸਵਾਲ ਉਠਾਇਆ ਕਿ ਸੱਤਾ ਵਿਰੋਧੀ ਲਹਿਰ ਹੋਣ ਦੇ ਬਾਵਜੂਦ ਭਾਜਪਾ ਲਗਾਤਾਰ ਚੋਣਾਂ ਕਿਵੇਂ ਜਿੱਤ ਰਹੀ ਹੈ? ਉਨ੍ਹਾਂ ਦਾਅਵਾ ਕੀਤਾ ਕਿ ਮਹਾਰਾਸ਼ਟਰ ਅਤੇ ਹਰਿਆਣਾ ਦੀਆਂ ਚੋਣਾਂ ਵਿੱਚ ਧਾਂਦਲੀ ਹੋਈ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ ਜਿੱਥੇ ਤਾਨਾਸ਼ਾਹੀ ਹੁੰਦੀ ਹੈ, ਉੱਥੇ ਹੀ ਸੱਤਾ ਵਿਰੋਧੀ ਲਹਿਰ ਨਹੀਂ ਹੁੰਦੀ। ਉਨ੍ਹਾਂ ਦੋਸ਼ ਲਗਾਇਆ ਕਿ 2024 ਦੀਆਂ ਲੋਕ ਸਭਾ ਚੋਣਾਂ ਅਤੇ ਉਸ ਤੋਂ ਬਾਅਦ ਹੋਈਆਂ ਸਾਰੀਆਂ ਵਿਧਾਨ ਸਭਾ ਚੋਣਾਂ ਵਿੱਚ ਧਾਂਦਲੀ ਕੀਤੀ ਗਈ ਹੈ। ਉਨ੍ਹਾਂ ਅਨੁਸਾਰ ਵੋਟ ਚੋਰੀ ਹਰ ਭਾਰਤੀ ਦੇ ਅਧਿਕਾਰ ਦਾ ਹਨਨ ਹੈ ਅਤੇ ਵੋਟ ਚੋਰੀ ਦਾ ਮਤਲਬ ਕਾਨੂੰਨ ਦੀ ਚੋਰੀ ਹੈ।
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਨਿਯੁਕਤੀ ਬਾਰੇ ਬੋਲਦਿਆਂ ਰਾਹੁਲ ਗਾਂਧੀ ਨੇ ਦੱਸਿਆ ਕਿ ਗਿਆਨੇਸ਼ ਕੁਮਾਰ ਦੀ ਚੋਣ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਸੀ, ਜਿਸ ਦਾ ਉਨ੍ਹਾਂ ਨੇ ਵਿਰੋਧ ਕੀਤਾ ਸੀ। ਸਰਕਾਰ ਨੇ ਸੀਈਸੀ (CEC) ਨੂੰ ਕਾਨੂੰਨ ਤੋਂ ਉੱਪਰ ਰੱਖਿਆ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਚੋਣ ਕਮਿਸ਼ਨ ਦੇ ਦੋ ਚੋਣ ਕਮਿਸ਼ਨਰਾਂ ਨੇ ਵੀ ਸੀਈਸੀ ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਆਵਾਜ਼ ਉਠਾਈ ਹੈ। ਕਾਂਗਰਸ ਨੇਤਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਵੋਟ ਚੋਰੀ ਦੇ ਸਾਰੇ ਸਬੂਤ ਮੌਜੂਦ ਹਨ ਅਤੇ ਅਗਲੇ 6 ਮਹੀਨਿਆਂ ਦੇ ਅੰਦਰ ਇਸ ਸਭ ਦਾ ਪੂਰੀ ਤਰ੍ਹਾਂ ਪਰਦਾਫਾਸ਼ ਕਰ ਦਿੱਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਆਜ਼ਮਗੜ੍ਹ ’ਚ ਪਤਨੀ, ਬੱਚੇ ਅਤੇ 2 ਪੁਜਾਰੀਆਂ ਦੇ ਕਤਲ ਦਾ ਮੁਲਜ਼ਮ ਪੁਲਸ ਮੁਕਾਬਲੇ ’ਚ ਢੇਰ
NEXT STORY