ਸ਼੍ਰੀਨਗਰ- ਲੋਕ ਸਭਾ 'ਚ ਵਿਰੋਧੀ ਧਿਰ ਦਾ ਨੇਤਾ ਰਾਹੁਲ ਗਾਂਧੀ ਪਹਿਲਗਾਮ ਅੱਤਵਾਦੀ ਹਮਲੇ ਵਿਚ ਜ਼ਖ਼ਮੀ ਹੋਏ ਲੋਕਾਂ ਨੂੰ ਮਿਲਣ ਲਈ ਅੱਜ ਕਸ਼ਮੀਰ ਪਹੁੰਚੇ। ਕਾਂਗਰਸ ਪਾਰਟੀ ਦੇ ਇਕ ਨੇਤਾ ਇਹ ਜਾਣਕਾਰੀ ਦਿੱਤੀ। ਪਾਰਟੀ ਦੇ ਨੇਤਾ ਨੇ ਕਿਹਾ ਕਿ 22 ਅਪ੍ਰੈਲ ਨੂੰ ਹੋਏ ਹਮਲੇ 'ਚ ਜ਼ਖਮੀ ਲੋਕਾਂ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਰਾਹੁਲ ਬਾਦਾਮੀਬਾਗ ਛਾਉਣੀ ਵਿਚ ਫ਼ੌਜ ਦੇ ਬੇਸ ਹਸਪਤਾਲ ਦਾ ਦੌਰਾ ਕਰ ਸਕਦੇ ਹਨ। ਇਸ ਹਮਲੇ ਵਿਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿਚ ਜ਼ਿਆਦਾਤਰ ਸੈਲਾਨੀ ਸਨ। ਹਮਲੇ ਵਿਚ ਕਈ ਲੋਕ ਜ਼ਖ਼ਮੀ ਹੋਏ ਸਨ।
ਕਾਂਗਰਸ ਨੇਤਾ ਨੇ ਕਿਹਾ ਕਿ ਗਾਂਧੀ ਵੱਖ-ਵੱਖ ਵਫ਼ਦ ਨਾਲ ਵੀ ਮਿਲਣਗੇ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਕਾਂਗਰਸ ਨੇਤਾ ਨੇ ਕਿਹਾ ਕਿ ਰਾਹੁਲ ਗਾਂਧੀ ਹਮਲੇ ਅਤੇ ਇਸ ਤੋਂ ਬਾਅਦ ਦੇ ਹਾਲਾਤਾਂ ਦੇ ਮੱਦੇਨਜ਼ਰ ਕਸ਼ਮੀਰੀਆਂ ਸਮੇਤ ਦੇਸ਼ ਦੇ ਲੋਕਾਂ ਦੇ "ਜ਼ਖ਼ਮਾਂ ਨੂੰ ਭਰਨ" ਦਾ ਸੰਦੇਸ਼ ਲੈ ਕੇ ਆਏ ਹਨ।
ਹਮਲੇ ਤੋਂ ਬਾਅਦ ਰਾਹੁਲ ਗਾਂਧੀ ਵੀਰਵਾਰ ਨੂੰ ਬੁਲਾਈ ਗਈ ਕਾਂਗਰਸ ਵਰਕਿੰਗ ਕਮੇਟੀ ਦੀ ਇਕ ਮਹੱਤਵਪੂਰਨ ਮੀਟਿੰਗ 'ਚ ਸ਼ਾਮਲ ਹੋਣ ਲਈ ਆਪਣੀ ਅਮਰੀਕੀ ਫੇਰੀ ਨੂੰ ਵਿਚਾਲੇ ਛੱਡ ਕੇ ਦੇਸ਼ ਪਰਤ ਆਏ ਸਨ। ਉਹ ਇਸ ਭਿਆਨਕ ਅੱਤਵਾਦੀ ਹਮਲੇ ਬਾਰੇ ਸਾਰੀਆਂ ਧਿਰਾਂ ਨੂੰ ਜਾਣਕਾਰੀ ਦੇਣ ਲਈ ਸਰਕਾਰ ਵੱਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿਚ ਵੀ ਸ਼ਾਮਲ ਹੋਏ।
PAK ਰੇਂਜਰਸ ਦੇ ਕਬਜ਼ੇ 'ਚ BSF ਦਾ ਜਵਾਨ, ਪਿਤਾ ਬੋਲੇ- ਪੁੱਤ ਦੀ ਵਾਪਸੀ ਦੀ ਬੇਸਬਰੀ ਨਾਲ ਉਡੀਕ
NEXT STORY