ਨਵੀਂ ਦਿੱਲੀ (ਇੰਟ.)- ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ। ਲੋਕ ਸਭਾ ਸਕੱਤਰੇਤ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਰਾਹੁਲ ਗਾਂਧੀ ਨੇ ਰਾਏਬਰੇਲੀ ਲੋਕ ਸਭਾ ਸੀਟ ਬਰਕਰਾਰ ਰੱਖਣ ਤੇ ਵਾਇਨਾਡ ਸੀਟ ਛੱਡਣ ਬਾਰੇ ਲੋਕ ਸਭਾ ਦੇ ਸਪੀਕਰ ਦੇ ਦਫ਼ਤਰ ਨੂੰ ਰਸਮੀ ਨੋਟਿਸ ਦਿੱਤਾ ਸੀ। ਇਸ ਤੋਂ ਪਹਿਲਾਂ ਸੋਮਵਾਰ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵਾਇਨਾਡ ਤੋਂ ਪ੍ਰਿਯੰਕਾ ਗਾਂਧੀ ਦੀ ਉਮੀਦਵਾਰੀ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ- ਅਰਮੀਨੀਆ ਦੀ ਜੇਲ੍ਹ 'ਚ ਫਸੇ ਪੰਜਾਬੀਆਂ ਦੇ ਪਰਿਵਾਰਕ ਮੈਂਬਰਾਂ ਨੇ ਸੰਤ ਸੀਚੇਵਾਲ ਨੂੰ ਮਿਲ ਕੇ ਦੱਸੀ ਪੂਰੀ ਕਹਾਣੀ
ਪ੍ਰਿਯੰਕਾ ਗਾਂਧੀ ਵਾਇਨਾਡ ਤੋਂ ਚੋਣ ਜਿੱਤਦੀ ਹੈ ਤਾਂ ਗਾਂਧੀ ਪਰਿਵਾਰ ਦੇ ਤਿੰਨ ਮੈਂਬਰ ਸੰਸਦ ’ਚ ਹੋਣਗੇ। ਸੋਨੀਆ ਗਾਂਧੀ ਰਾਜ ਸਭਾ ’ਚ ਅਤੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਲੋਕ ਸਭਾ ’ਚ ਨਜ਼ਰ ਆਉਣਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੁੰਬਈ ਦੇ 50 ਤੋਂ ਵੱਧ ਹਸਪਤਾਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
NEXT STORY