ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਵਾਹਨ 'ਤੇ ਹਮਲੇ ਦੇ ਪਿਛੋਕੜ 'ਚ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐੱਸ.ਐੱਸ.) ਹਮਲਾ ਕਰਨਾ ਸਿਖਾਉਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਮਿਲ ਕੇ ਸੰਘ ਦਾ ਸਾਹਮਣਾ ਕਰਨਗੇ ਅਤੇ ਤਿੰਨੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਕਰਵਾ ਕੇ ਦਮ ਲੈਣਗੇ।
ਇਹ ਵੀ ਪੜ੍ਹੋ : ਰਾਕੇਸ਼ ਟਿਕੈਤ ਦੇ ਕਾਫਿਲੇ 'ਤੇ ਹਮਲਾ, ਕਾਰ ਦੇ ਸ਼ੀਸ਼ੇ ਤੋੜੇ, ਸੁੱਟੀ ਸਿਆਹੀ
ਕਾਂਗਰਸ ਨੇਤਾ ਨੇ ਟਵੀਟ ਕੀਤਾ,''ਉਨ੍ਹਾਂ ਦਾ ਸੰਘ ਹਮਲਾ ਕਰਨਾ ਸਿਖਾਉਂਦਾ ਹੈ, ਅਹਿੰਸਕ ਸੱਤਿਆਗ੍ਰਹਿ ਕਿਸਾਨ ਨੂੰ ਨਿਡਰ ਬਣਾਉਂਦਾ ਹੈ। ਸੰਘ ਦਾ ਸਾਹਮਣਾ ਮਿਲ ਕੇ ਕਰਾਂਗੇ- ਤਿੰਨੋਂ ਖੇਤੀ ਅਤੇ ਦੇਸ਼ ਵਿਰੋਧੀ ਕਾਨੂੰਨ ਵਾਪਸ ਕਰਵਾ ਕੇ ਹੀ ਦਮ ਲਵਾਂਗੇ!'' ਦੱਸਣਯੋਗ ਹੈ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਗੱਡੀਆਂ ਦੇ ਕਾਫ਼ਲੇ 'ਤੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਨਚ ਕੁਝ ਲੋਕਾਂ ਨੇ ਪੱਥਰ ਸੁੱਟੇ। ਘਟਨਾ 'ਚ ਕਿਸੇ ਨੂੰ ਸੱਟ ਤਾਂ ਨਹੀਂ ਲੱਗੀ ਪਰ ਟਿਕੈਤ ਦੀ ਕਾਰ ਦਾ ਪਿੱਛਲਾ ਸ਼ੀਸ਼ਾ ਨੁਕਸਾਨਿਆ ਗਿਆ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਇਸ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਹਮਲੇ ਦੇ ਮਾਮਲੇ 'ਚ 16 ਲੋਕ ਗ੍ਰਿਫ਼ਤਾਰ
‘ਦਿਲ ਹੋਣਾ ਚਾਹੀਦਾ ਜਵਾਨ ਉਮਰਾਂ ’ਚ ਕੀ ਰੱਖਿਆ’, ਬਜ਼ੁਰਗ ਨੂੰ 50 ਸਾਲ ਬਾਅਦ ਮਿਲਣ ਆਵੇਗਾ ਪਹਿਲਾ ਪਿਆਰ
NEXT STORY