ਜੈਪੁਰ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਰਾਜਸਥਾਨ ’ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੀ. ਐੱਮ. ਦਾ ਮਤਲਬ ‘ਪਨੌਤੀ ਮੋਦੀ’ ਹੈ। ਕ੍ਰਿਕਟ ਵਿਸ਼ਵ ਕੱਪ ਫਾਈਨਲ ’ਚ ਆਸਟ੍ਰੇਲੀਆ ਵਿਰੁੱਧ ਭਾਰਤ ਦੀ ਹਾਰ ਦਾ ਜ਼ਿਕਰ ਕਰਦੇ ਹੋਏ ਰਾਹੁਲ ਗਾਂਧੀ ਨੇ ‘ਬਦਕਿਸਮਤੀ’ ਨਾਲ ਜੁੜੇ ਇਸ ਸ਼ਬਦ ਦੀ ਵਰਤੋਂ ਕੀਤੀ। ਮੈਚ ’ਚ ਹਾਰ ਤੋਂ ਬਾਅਦ ਸੋਸ਼ਲ ਮੀਡੀਆ ’ਤੇ ‘ਪਨੌਤੀ’ ਸ਼ਬਦ ਟਰੈਂਡ ਕਰ ਰਿਹਾ ਹੈ। ਮੈਚ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਸਥਿਤ ਸਟੇਡੀਅਮ ’ਚ ਮੌਜੂਦ ਸਨ। ਰਾਹੁਲ ਦੀ ਇਹ ਟਿੱਪਣੀ ਪ੍ਰਧਾਨ ਮੰਤਰੀ ਮੋਦੀ ਵਲੋਂ ਕੁਝ ਦਿਨ ਪਹਿਲਾਂ ਸਿੱਧੇ ਤੌਰ ’ਤੇ ਰਾਹੁਲ ਨੂੰ ‘ਮੂਰਖਾਂ ਦਾ ਸਰਦਾਰ’ ਕਹਿ ਕੇ ਸੰਬੋਧਨ ਕੀਤੇ ਜਾਣ ਤੋਂ ਬਾਅਦ ਆਈ ਹੈ।
ਇਹ ਵੀ ਪੜ੍ਹੋ- ਦਿੱਲੀ ਪ੍ਰਦੂਸ਼ਣ: SC ਦੀ ਤਲਖ਼ ਟਿੱਪਣੀ- ਦੋਸ਼ਾਂ ਦੀ ਖੇਡ ਜਾਰੀ ਰਹੀ ਤਾਂ ਜ਼ਮੀਨ ਸੁੱਕ ਜਾਵੇਗੀ, ਪਾਣੀ ਮੁੱਕ ਜਾਵੇਗਾ
ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਜਾਲੌਰ ਵਿਚ ਇਕ ਰੈਲੀ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਚੰਗੇ ਭਲੇ ਸਾਡੇ ਮੁੰਡੇ ਉੱਥੇ ਵਰਲਡ ਕੱਪ ਜਿੱਤ ਜਾਂਦੇ ਪਰ ਉੱਥੇ ਪਨੌਤੀ ਹਰਵਾ ਦਿੱਤਾ ਪਰ ਟੀਵੀ ਵਾਲੇ ਇਹ ਨਹੀਂ ਕਹਿਣਗੇ। ਇਹ ਜਨਤਾ ਜਾਣਦੀ ਹੈ।
ਇਹ ਵੀ ਪੜ੍ਹੋ- ਦੁਖ਼ਦ ਖ਼ਬਰ: ਤੇਜ਼ ਰਫ਼ਤਾਰ ਕਾਰ ਦੀ ਲਪੇਟ 'ਚ ਆਉਣ ਨਾਲ ASP ਦੇ ਪੁੱਤਰ ਦੀ ਹੋਈ ਮੌਤ
ਓਧਰ ਰਾਹੁਲ ਦੇ ਇਸ ਬਿਆਨ ਨੂੰ ਲੈ ਕੇ ਭਾਜਪਾ ਉਨ੍ਹਾਂ 'ਤੇ ਹਮਲਾਵਰ ਹੋ ਗਈ ਹੈ ਅਤੇ ਉਨ੍ਹਾਂ ਤੋਂ ਆਪਣੇ ਬਿਆਨ ਲਈ ਮੁਆਫ਼ੀ ਮੰਗਣ ਨੂੰ ਕਿਹਾ ਹੈ। ਇਸ ਸਬੰਧ ਵਿਚ ਭਾਜਪਾ ਨੇਤਾ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਮੋਦੀ ਲਈ ਜਿਸ ਤਰ੍ਹਾਂ ਦੇ ਸ਼ਬਦਾਂ ਦੀ ਵਰਤੋਂ ਕਰ ਰਹੇ ਹਨ, ਉਹ ਠੀਕ ਨਹੀਂ ਹੈ। ਰਾਹੁਲ ਗਾਂਧੀ ਨੂੰ ਮੋਦੀ ਜੀ ਤੋਂ ਮੁਆਫੀ ਮੰਗਣੀ ਹੋਵੇਗੀ। ਨਹੀਂ ਤਾਂ ਅਸੀਂ ਦੇਸ਼ ਵਿਚ ਇਸ ਨੂੰ ਵੱਡਾ ਮੁੱਦਾ ਬਣਾਵਾਂਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁਕੇਸ਼ ਅੰਬਾਨੀ ਦਾ ਵੱਡਾ ਐਲਾਨ, ਪੱਛਮੀ ਬੰਗਾਲ 'ਚ 20 ਹਜ਼ਾਰ ਕਰੋੜ ਦਾ ਨਿਵੇਸ਼ ਕਰੇਗੀ ਰਿਲਾਇੰਸ
NEXT STORY