ਨਵੀਂ ਦਿੱਲੀ-ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ ਨੂੰ 'ਮਹਿੰਗਾਈ 'ਤੇ ਹੱਲਾ ਬੋਲ' ਰੈਲੀ ਨੂੰ ਸੰਬੋਧਿਤ ਕੀਤਾ। ਸੰਬੋਧਨ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਜ਼ੁਬਾਨ ਇਕ ਵਾਰ ਫਿਰ ਫਿਸਲ ਗਈ। ਮਹਿੰਗਾਈ ਦੇ ਮੁੱਦੇ 'ਤੇ ਮੋਦੀ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਯੂ.ਪੀ. ਸਰਕਾਰ 'ਚ ਆਟਾ 22 ਰੁਪਏ ਲੀਟਰ ਸੀ ਜੋ ਹੁਣ 40 ਰੁਪਏ ਲੀਟਰ ਹੈ।
ਇਹ ਵੀ ਪੜ੍ਹੋ : ਉਪ ਰਾਸ਼ਟਰਪਤੀ ਨੇ ਧਾਰਮਿਕ ਆਗੂਆਂ ਤੇ ਮੀਡੀਆ ਰਾਹੀਂ ਲੋਕਾਂ ਨੂੰ ਕੀਤੀ ਇਹ ਅਪੀਲ
ਕਾਂਗਰਸ ਸੰਸਦ ਮਹਿੰਗਾਈ ਵਿਰੁੱਧ ਪਾਰਟੀ ਦੀ 'ਹੱਲਾ ਬੋਲ' ਰੈਲੀ ਦੌਰਾਨ ਪੈਟਰੋਲ, ਡੀਜ਼ਲ ਅਤੇ ਆਟੇ ਦੀਆਂ ਕੀਮਤਾਂ 'ਚ ਵਾਧੇ ਦੀ ਗੱਲ ਕਰ ਰਹੇ ਸਨ।ਉਨ੍ਹਾਂ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਖਾਣ-ਪੀਣ ਦੀਆਂ ਵਸਤਾਂ ਦੀ ਕੀਮਤ ਵਧਣ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਮੋਦੀ ਜੀ ਕਹਿੰਦੇ ਹਨ 70 ਸਾਲ 'ਚ ਕਾਂਗਰਸ ਨੇ ਕੀ ਕੀਤਾ ਤਾਂ ਅਸੀਂ ਦੱਸਣਾ ਚਾਹੁੰਦੇ ਹਾਂ ਕਿ ਕਾਂਗਰਸ ਨੇ ਮਹਿੰਗਾਈ ਇੰਨੀ ਕਦੇ ਨਹੀਂ ਵਧਾਈ।
ਇਹ ਵੀ ਪੜ੍ਹੋ : ਹੜ੍ਹ ਪ੍ਰਭਾਵਿਤ ਪਾਕਿਸਤਾਨ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਤੁਰੰਤ ਸਹਾਇਤਾ ਦੀ ਕੀਤੀ ਅਪੀਲ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੀ.ਐੱਮ. ਮੋਦੀ ਅਤੇ ਰਾਸ਼ਟਰੀ ਸਵੈ ਸੈਵਕ ਸੰਘ (ਐੱਰ.ਐੱਸ.ਐੱਸ.) 'ਤੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਫਰਤ ਫੈਲਾ ਕੇ ਭਾਰਤ ਨੂੰ ਕਮਜ਼ੋਰ ਕਰ ਰਹੇ ਹਨ। ਉਨ੍ਹਾਂ ਨੇ ਕਾਂਗਰਸ ਦੀ 'ਮਹਿੰਗਾਈ 'ਤੇ ਹੱਲਾ ਬੋਲ' ਰੈਲੀ 'ਚ ਇਹ ਵੀ ਕਿਹਾ ਕਿ ਹੁਣ ਵਿਰੋਧੀ ਧਿਰ ਕੋਲੇ ਜਨਤਾ ਕੋਲ ਜਾਣ ਅਤੇ ਸਿੱਧਾ ਗੱਲਬਾਤ ਕਰਨ ਤੋਂ ਇਲਾਵਾ ਕੋਈ ਰਸਤਾ ਨਹੀਂ ਬਚਿਆ ਹੈ, ਇਸ ਲਈ 7 ਸਤੰਬਰ ਤੋਂ 'ਭਾਰਤ ਜੋੜੋ' ਯਾਤਰਾ ਕੱਢਣ ਜਾ ਰਹੀ ਹੈ।
ਇਹ ਵੀ ਪੜ੍ਹੋ : ਇਜ਼ਰਾਈਲ ਹਮਲੇ 'ਚ ਸੀਰੀਆ ਦਾ ਹਵਾਈ ਅੱਡਾ ਬੁਰੀ ਤਰ੍ਹਾਂ ਨੁਕਸਾਨਿਆ : ਵਿਦੇਸ਼ ਮੰਤਰਾਲਾ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਉਪ ਰਾਸ਼ਟਰਪਤੀ ਨੇ ਧਾਰਮਿਕ ਆਗੂਆਂ ਤੇ ਮੀਡੀਆ ਰਾਹੀਂ ਲੋਕਾਂ ਨੂੰ ਕੀਤੀ ਇਹ ਅਪੀਲ
NEXT STORY