ਨਵੀਂ ਦਿੱਲੀ (ਭਾਸ਼ਾ)- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦਿੱਲੀ ਦੇ ਓਲਡ ਰਾਜੇਂਦਰ ਨਗਰ ਇਲਾਕੇ 'ਚ ਇਕ ਕੋਚਿੰਗ ਸੈਂਟਰ ਦੀ ਇਮਾਰਤ ਦੇ 'ਬੇਸਮੈਂਟ' 'ਚ ਪਾਣੀ ਭਰਨ ਕਾਰਨ ਸਿਵਲ ਸੇਵਾ ਪ੍ਰੀਖਿਆ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀ ਮੌਤ 'ਤੇ ਐਤਵਾਰ ਨੂੰ ਸੋਗ ਜਤਾਇਆ। ਰਾਹੁਲ ਨੇ ਕਿਹਾ ਕਿ ਆਮ ਲੋਕ ਅਸੁਰੱਖਿਅਤ ਨਿਰਮਾਣ, ਖ਼ਰਾਬ ਨਗਰ ਨਿਯੋਜਨ ਅਤੇ ਹਰ ਪੱਧਰ 'ਤੇ ਸੰਸਥਾਵਾਂ ਦੇ ਗੈਰ-ਜ਼ਿੰਮੇਵਾਰ ਰਵੱਈਏ ਦੀ ਕੀਮਤ ਆਪਣੀ ਜਾਨ ਗੁਆ ਕੇ ਚੁਕਾ ਰਹੇ ਹਨ। ਕਾਂਗਰਸ ਨੇਤਾ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਦਿੱਲੀ ਦੀ ਇਕ ਇਮਾਰਤ ਦੇ 'ਬੇਸਮੈਂਟ' 'ਚ ਪਾਣੀ ਭਰਨ ਕਾਰਨ ਪ੍ਰਤੀਯੋਗੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀ ਮੌਤ ਬਹੁਤ ਹੀ ਮੰਦਭਾਗੀ ਹੈ। ਕੁਝ ਦਿਨ ਪਹਿਲੇ ਮੀਂਹ ਦੌਰਾਨ ਕਰੰਟ ਲੱਗਣ ਨਾਲ ਇਕ ਵਿਦਿਆਰਥੀ ਦੀ ਮੌਤ ਹੋ ਗਈ ਸੀ। ਸਾਰੇ ਸੋਗ ਪੀੜਤ ਪਰਿਵਾਰਾਂ ਦੇ ਪ੍ਰਤੀ ਹਮਦਰਦੀ ਜ਼ਾਹਰ ਕਰਦਾ ਹਾਂ।''
ਉਨ੍ਹਾਂ ਕਿਹਾ,''ਇਸ ਤਰ੍ਹਾਂ ਦਾ ਅਸੁਰੱਖਿਅਤ ਨਿਰਮਾਣ ਤੰਤਰ ਦੀ ਸਾਂਝੀ ਅਸਫ਼ਲਤਾ ਹੈ। ਅਸੁਰੱਖਿਅਤ ਨਿਰਮਾਣ, ਲਚਰ ਨਗਰ ਨਿਯੋਜਨ ਅਤੇ ਹਰ ਪੱਧਰ 'ਤੇ ਸੰਸਥਾਵਾਂ ਦੇ ਗੈਰ-ਜ਼ਿੰਮੇਵਾਰ ਰਵੱਈਏ ਦੀ ਕੀਮਤ ਆਮ ਨਾਗਰਿਕ ਆਪਣੀ ਜਾਨ ਗੁਆ ਕੇ ਚੁਕਾ ਰਹੇ ਹਨ।'' ਰਾਹੁਲ ਨੇ ਕਿਹਾ ਕਿ ਇਕ ਸੁਰੱਖਿਅਤ ਅਤੇ ਆਰਾਮਦਾਇਕ ਜੀਵਨ ਹਰ ਨਾਗਰਿਕ ਦਾ ਅਧਿਕਾਰ ਹੈ ਅਤੇ ਇਸ ਨੂੰ ਯਕੀਨੀ ਕਰਨਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ।'' ਦਿੱਲੀ ਪੁਲਸ ਨੇ ਐਤਵਾਰ ਨੂੰ ਉਸ ਕੋਚਿੰਗ ਸੈਂਟਰ ਦੇ ਮਾਲਕ ਅਤੇ ਕੋਆਰਡੀਨੇਟਰ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਦੇ 'ਬੇਸਮੈਂਟ' 'ਚ ਸ਼ਨੀਵਾਰ ਨੂੰ ਪਾਣੀ ਭਰਨ ਕਾਰਨ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਉਨ੍ਹਾਂ ਖ਼ਿਲਾਫ਼ ਗੈਰ-ਇਰਾਦਤਨ ਕਤਲ ਸਮੇਤ ਹੋਰ ਦੋਸ਼ਾਂ ਦੇ ਅਧੀਨ ਮਾਮਲਾ ਦਰਜ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹ ਦਾ ਝਾਂਸਾ ਦੇ ਕੇ ਕੀਤਾ ਰੇਪ, ਗਰਭਵਤੀ ਹੋਈ ਤਾਂ ਕਰਵਾ ਦਿੱਤਾ ਗਰਭਪਾਤ
NEXT STORY