ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਇਕ ਵਾਰ ਫਿਰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਵਾਲਾਂ ਦਾ ਸਾਹਮਣਾ ਕਰ ਰਹੇ ਹਨ। ਉਹ ਮੰਗਲਵਾਰ ਫਿਰ ਈ.ਡੀ. ਦਫ਼ਤਰ ਪੁੱਜੇ। ਨੈਸ਼ਨਲ ਹੈਰਾਲਡ ਨਾਲ ਜੁੜੇ ਮਾਮਲੇ 'ਚ ਰਾਹੁਲ ਗਾਂਧੀ ਤੋਂ ਸੋਮਵਾਰ ਨੂੰ ਕਰੀਬ 8.30 ਘੰਟੇ ਪੁੱਛਗਿੱਛ ਕੀਤੀ ਗਈ। ਰਾਹੁਲ ਬੀਤੇ ਕੱਲ੍ਹ ਵੀ ਪਹਿਲਾਂ ਕਾਂਗਰਸ ਹੈੱਡਕੁਆਰਟਰ ਪੁੱਜੇ ਸਨ, ਫਿਰ ਭੈਣ ਪ੍ਰਿਅੰਕਾ ਗਾਂਧੀ ਤੇ ਹੋਰ ਕਾਂਗਰਸੀ ਨੇਤਾਵਾਂ ਤੇ ਸਮਰਥਕਾਂ ਨਾਲ ਈ.ਡੀ. ਦਫ਼ਤਰ ਵੱਲ ਵਧੇ। ਦਿੱਲੀ ਪੁਲਸ ਪਹਿਲਾਂ ਹੀ ਅਲਰਟ ਸੀ। ਅਕਬਰ ਰੋਡ 'ਤੇ ਧਾਰਾ 144 ਲਗਾਈ ਗਈ ਸੀ। ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਕਾਂਗਰਸ ਦੇ ਕਈ ਵੱਡੇ ਨੇਤਾ ਪਾਰਟੀ ਦਫ਼ਤਰ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ : ਛੱਤੀਸਗੜ੍ਹ: 104 ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਰਾਹੁਲ ਨੂੰ ਬੋਰਵੈੱਲ ਤੋਂ ਕੱਢਿਆ ਗਿਆ ਬਾਹਰ
ਅੱਜ ਮੁੜ ਈ.ਡੀ. ਸਾਹਮਣੇ ਪੇਸ਼ ਹੋਣਗੇ ਰਾਹੁਲ
ਈ. ਡੀ. ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਕੋਲੋਂ ਮੰਗਲਵਾਰ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਬੁੱਧਵਾਰ ਆਉਣ ਲਈ ਵੀ ਸੰਮਨ ਜਾਰੀ ਕੀਤਾ ਹੈ। ਈ.ਡੀ. ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜੇ ਕਈ ਅਹਿਮ ਸਵਾਲਾਂ ਦੇ ਜਵਾਬ ਮਿਲਣੇ ਬਾਕੀ ਹਨ। ਇਸ ਤੋਂ ਪਹਿਲਾਂ ਮੰਗਲਵਾਰ ਜਦੋਂ ਈ.ਡੀ. ਦੇ ਅਧਿਕਾਰੀਆਂ ਨੇ ਪੁੱਛਗਿੱਛ ਦੌਰਾਨ ਉਨ੍ਹਾਂ ਨੂੰ ਚਾਹ-ਕੌਫੀ ਪੀਣ ਲਈ ਬੇਨਤੀ ਕੀਤੀ ਤਾਂ ਸਾਬਕਾ ਕਾਂਗਰਸ ਪ੍ਰਧਾਨ ਨੇ ਧੰਨਵਾਦ ਕਹਿ ਕੇ ਗੱਲ ਟਾਲ ਦਿੱਤੀ।
ਇਹ ਵੀ ਪੜ੍ਹੋ : ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਉਠਾਉਂਦਾ ਖਾਲਿਸਤਾਨੀ ਨਾਅਰੇ ਲਿਖਣ ਦਾ ਰਿਵਾਜ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਛੱਤੀਸਗੜ੍ਹ: 104 ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਰਾਹੁਲ ਨੂੰ ਬੋਰਵੈੱਲ ਤੋਂ ਕੱਢਿਆ ਗਿਆ ਬਾਹਰ
NEXT STORY