ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 14 ਜਨਵਰੀ ਨੂੰ 'ਪੋਂਗਲ' ਦੇ ਦਿਨ ਤਾਮਿਲਨਾਡੂ ਦਾ ਦੌਰਾ ਕਰਨਗੇ, ਜਿੱਥੇ ਉਹ 'ਜੱਲੀਕੱਟੂ' ਨਾਲ ਜੁੜੇ ਪ੍ਰੋਗਰਾਮ 'ਚ ਸ਼ਾਮਲ ਹੋਣਗੇ। ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੇ.ਐੱਸ. ਅਲਾਗਿਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। 'ਜੱਲੀਕੱਟੂ' ਤਾਮਿਲਨਾਡੂ ਦੇ ਪੇਂਡੂ ਇਲਾਕਿਆਂ ਦਾ ਇਕ ਰਵਾਇਤੀ ਖੇਡ ਹੈ, ਜੋ ਪੋਂਗਲ ਤਿਉਹਾਰ 'ਤੇ ਆਯੋਜਿਤ ਕੀਤਾ ਜਾਂਦਾ ਹੈ। ਇਸ 'ਚ ਲੋਕ ਬਲਦਾਂ ਨੂੰ ਫੜਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰਦੇ ਹਨ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ’ਚ ਸੁਣਵਾਈ ਜਾਰੀ, ਕਿਸਾਨੀ ਧਿਰ ਵਲੋਂ ਮੁੜ ਕਾਨੂੰਨ ਰੱਦ ਕਰਨ ਦੀ ਕੀਤੀ ਮੰਗ
ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਨੇ ਦੱਸਿਆ ਕਿ ਰਾਹੁਲ ਗਾਂਧੀ ਮਦੁਰੈ ਜ਼ਿਲ੍ਹੇ ਦੇ ਅਵਨੀਪੁਰਮ 'ਚ ਜੱਲੀਕੱਟੂ ਪ੍ਰੋਗਰਾਮ ਦੇ ਗਵਾਹ ਬਣਨਗੇ ਅਤੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਆਪਣਾ ਨੈਤਿਕ ਸਮਰਥਨ ਦੇਣਗੇ। ਉਨ੍ਹਾਂ ਨੇ ਦਾਅਵਾ ਕੀਤਾ ਕਿ ਤਾਮਿਲਨਾਡੂ ਦੇ ਮੁੱਖ ਮੰਤਰੀ ਕੇ. ਪਲਾਨੀਸਵਾਮੀ ਅਤੇ ਉਨ੍ਹਾਂ ਦੀ ਪਾਰਟੀ ਅੰਨਾਦਰਮੁਕ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਸਮਰਥਨ ਕੀਤਾ ਅਤੇ ਇਸ ਤੋਂ ਇਲਾਵਾ ਸੂਬੇ ਦੇ ਕਿਸੇ ਦੂਜੇ ਦਲ ਨੇ ਇਨ੍ਹਾਂ ਦਾ ਸਮਰਥਨ ਨਹੀਂ ਕੀਤਾ।
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਤੇਜ਼ ਰਫ਼ਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਹਾਦਸੇ 'ਚ ਪਤੀ-ਪਤਨੀ ਦੀ ਗਈ ਜਾਨ
NEXT STORY