ਨਵੀਂ ਦਿੱਲੀ— ਵਿਰੋਧੀ ਧਿਰ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵਿਚ ਵਧਦੀ ਦੂਰੀ ਨੂੰ ਕਾਂਗਰਸ ਘੱਟ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹੀ ਕਾਰਨ ਹੈ ਕਿ ਸੰਸਦ ਦੇ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਨਿਤੀਸ਼ ਕੁਮਾਰ ਨਾਲ ਸੰਪਰਕ ਸਾਧੇਗੀ। ਕਾਂਗਰਸ ਚਾਹੁੰਦੀ ਹੈ ਕਿ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੂਰਾ ਵਿਰੋਧੀ ਧਿਰ ਸਰਕਾਰ ਦੇ ਖਿਲਾਫ ਇਕਜੁਟ ਹੋਵੇ। ਸੂਤਰਾਂ ਅਨੁਸਾਰ ਨਿਤੀਸ਼ ਜਲਦ ਹੀ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ। ਕਾਂਗਰਸ ਹਰਿਆਣਾ, ਮੱਧ ਪ੍ਰਦੇਸ਼, ਰਾਜਸਥਾਨ, ਗੁਜਰਾਤ ਅਤੇ ਮਹਾਰਾਸ਼ਟਰ 'ਚ ਕਿਸਾਨ ਮਹਾਪੰਚਾਇਤ ਆਯੋਜਿਤ ਕਰੇਗੀ, ਜਿਸ ਵਿਚ ਰਾਹੁਲ ਗਾਂਧੀ ਵੀ ਹਾਜ਼ਰ ਰਹਿ ਸਕਦੇ ਹਨ।
ਜ਼ਿਕਰਯੋਗ ਹੈ ਕਿ ਐੱਨ.ਡੀ.ਏ. ਵਲੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਰਾਮਨਾਥ ਕੋਵਿੰਦ ਨੂੰ ਜੇ.ਡੀ.ਯੂ. ਨੇ ਸਮਰਥਨ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਵਿਰੋਧੀ ਧਿਰ ਦਰਮਿਆਨ ਦਰਾਰ ਸਾਫ਼ ਦਿਖਾਈ ਦੇ ਰਹੀ ਸੀ। ਕਾਂਗਰਸ ਨੇ ਇਸ ਦਾ ਵਿਰੋਧ ਕੀਤਾ ਸੀ ਤਾਂ ਨਿਤੀਸ਼ ਨੇ ਇਸ ਦਾ ਜਵਾਬ ਦਿੰਦੇ ਹੋਏ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਨੂੰ ਕਾਂਗਰਸ ਤੋਂ ਕੁਝ ਵੀ ਸਿੱਖਣ ਦੀ ਲੋੜ ਨਹੀਂ ਹੈ ਅਤੇ ਉਹ 18-20 ਸੰਸਦ ਮੈਂਬਰਾਂ ਦੇ ਦਮ ਉੱਤੇ ਪ੍ਰਧਾਨ ਮੰਤਰੀ ਬਣਨ ਦੇ ਸੁਪਨੇ ਵਿਚ ਦੇਖਦੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਵਿਚ ਕਾਂਗਰਸ ਨੇ ਪਹਿਲਾਂ ਗਾਂਧੀ ਨੂੰ ਛੱਡਿਆ ਅਤੇ ਫਿਰ ਨਹਿਰੂ ਨੂੰ ਵੀ ਤਿਆਗ ਦਿੱਤਾ।
ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿੱਚ ਆਈ ਬੱਸ, ਡਰਾਈਵਰ ਦੀ ਹੋਈ ਮੌਤ
NEXT STORY