ਨਵੀਂ ਦਿੱਲੀ- ਮਣੀਪੁਰ ਦੇ ਚੁਰਾਚਾਂਦਪੁਰ ਜ਼ਿਲ੍ਹੇ ’ਚ ਸ਼ਨੀਵਾਰ ਨੂੰ ਆਈ.ਈ.ਡੀ. ਵਿਸਫ਼ੋਟਕਾਂ ਅਤੇ ਗੋਲੀਆਂ ਨਾਲ ਹੋਏ ਹਮਲੇ ’ਚ ਆਸਾਮ ਰਾਈਫਲਜ਼ ਦੇ ਇਕ ਕਮਾਂਡਿੰਗ ਅਫ਼ਸਰ, ਉਨ੍ਹਾਂ ਦੀ ਪਤਨੀ-ਬੇਟੇ ਅਤੇ ਫ਼ੋਰਸ ਦੇ ਚਾਰ ਕਰਮੀਆਂ ਦੀ ਮੌਤ ਹੋ ਗਈ। ਸ਼ਨੀਵਾਰ ਸਵੇਰੇ ਹੋਏ ਹਮਲੇ ’ਚ ਆਸਾਮ ਰਾਈਫਲਜ਼ ਦੀ ਖੁਗਾ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ (ਸੀਓ) ਕਰਨਲ ਵਿਪਲਵ ਤ੍ਰਿਪਾਠੀ, ਉਨ੍ਹਾਂ ਦੇ ਪਰਿਵਾਰ ਅਤੇ ਹੋਰ ਦਾ ਕਤਲ ਕਰ ਦਿੱਤਾ ਗਿਆ। ਇਸ ’ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਨਰਿੰਦਰ ਮੋਦੀ ਸਰਕਾਰ ’ਤੇ ਸਵਾਲ ਚੁੱਕੇ ਹਨ।
ਰਾਹੁਲ ਨੇ ਟਵੀਟ ਕਰ ਕੇ ਕਿਹਾ,‘‘ਮਣੀਪੁਰ ’ਚ ਫ਼ੌਜ ਦੇ ਕਾਫ਼ਲੇ ’ਤੇ ਹੋਏ ਅੱਤਵਾਦੀ ਹਮਲੇ ਨਾਲ ਇਕ ਵਾਰ ਮੁੜ ਸਾਬਿਤ ਹੁੰਦਾ ਹੈ ਕਿ ਮੋਦੀ ਸਰਕਾਰ ਰਾਸ਼ਟਰ ਦੀ ਸੁਰੱਖਿਆ ਕਰਨ ’ਚ ਅਸਮਰੱਥ ਹੈ। ਸ਼ਹੀਦਾਂ ਨੂੰ ਮੇਰੀ ਸ਼ਰਧਾਂਜਲੀ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੋਗ ਹਮਦਰਦੀ। ਦੇਸ਼ ਤੁਹਾਡੇ ਬਲੀਦਾਨ ਨੂੰ ਯਾਦ ਰੱਖੇਗਾ।’’ ਇਸ ਤੋਂ ਪਹਿਲਾਂ ਰਾਹੁਲ ਨੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਕਿ ਚੀਨ ਨੂੰ ਲੈ ਕੇ ਸਰਕਾਰ ਕੋਲ ਕੋਈ ਰਣਨੀਤੀ ਨਹੀਂ ਹੈ ਅਤੇ ਉਹ ਝੂਠ ’ਤੇ ਝੂਠ ਬੋਲ ਰਹੀ ਹੈ। ਉਨ੍ਹਾਂ ਨੇ ਇਕ ਖ਼ਬਰ ਦਾ ਹਵਾਲਾ ਦਿੱਤਾ, ਜਿਸ ’ਚ ਕਿਹਾ ਗਿਆ ਹੈ ਕਿ ਚੀਨ ਨਾਲ ਸਰਹੱਦੀ ਮੁੱਦੇ ’ਤੇ ਵਿਦੇਸ਼ ਮੰਤਰਾਲਾ ਅਤੇ ਪ੍ਰਮੁੱਖ ਰੱਖਿਆ ਪ੍ਰਧਾਨ ਦੇ ਵੱਖ-ਵੱਖ ਰੁਖ ਹਨ।
ਇਹ ਵੀ ਪੜ੍ਹੋ : ਮਣੀਪੁਰ ’ਚ ਅੱਤਵਾਦੀ ਹਮਲਾ: ਆਸਾਮ ਰਾਈਫ਼ਲਜ਼ ਦੇ ਕਮਾਂਡਿੰਗ ਅਫ਼ਸਰ ਸਮੇਤ 5 ਜਵਾਨ ਸ਼ਹੀਦ
ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੇ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਕੋਰੋਨਾ ਖ਼ਿਲਾਫ਼ ਜੰਗ : 112 ਕਰੋੜ ਤੋਂ ਵੱਧ ਲੋਕਾਂ ਦਾ ਹੋਇਆ ਟੀਕਾਕਰਨ, ਇੰਨੇ ਨਵੇਂ ਮਾਮਲੇ ਆਏ ਸਾਹਮਣੇ
NEXT STORY