ਵਾਇਨਾਡ (ਭਾਸ਼ਾ)- ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ (ਸੀ. ਪੀ. ਆਈ.-ਐੱਮ) ਦੇ ਵਿਦਿਆਰਥੀ ਵਿੰਗ ਐੱਸ. ਐੱਫ. ਆਈ. ਵੱਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਦਫ਼ਤਰ ਵੱਲ ਕੱਢਿਆ ਗਿਆ ਰੋਸ ਮਾਰਚ ਸ਼ੁੱਕਰਵਾਰ ਹਿੰਸਕ ਹੋ ਗਿਆ ਅਤੇ ਪ੍ਰਦਰਸ਼ਨਕਾਰੀਆਂ ਦੇ ਇੱਕ ਗਰੁੱਪ ਨੇ ਕਥਿਤ ਤੌਰ ’ਤੇ ਦਫ਼ਤਰ ’ਤੇ ਹਮਲਾ ਕਰ ਦਿੱਤਾ। ਲੋਕ ਸਭਾ ਦੇ ਮੈਂਬਰ ਦੇ ਦਫਤਰ ’ਚ ਦਾਖਲ ਹੋ ਕੇ ਪ੍ਰਦਰਸ਼ਨਕਾਰੀਆਂ ਨੇ ਭੰਨਤੋੜ ਕੀਤੀ। ਪੁਲਸ ਨੇ ਦੱਸਿਆ ਕਿ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ (ਐੱਸ. ਐੱਫ. ਆਈ) ਦੇ ਕਰੀਬ 100 ਵਰਕਰ ਰੋਸ ਮਾਰਚ ਵਿਚ ਸ਼ਾਮਲ ਸਨ। ਉਹ ਦਫ਼ਤਰ ਵਿਚ ਦਾਖ਼ਲ ਹੋ ਗਏ। ਉਨ੍ਹਾਂ ਵਿੱਚੋਂ ਅੱਠ ਨੂੰ ਹੁਣ ਤੱਕ ਹਿਰਾਸਤ ਵਿਚ ਲਿਆ ਗਿਆ ਹੈ। ਵੱਡੀ ਗਿਣਤੀ 'ਚ ਪੁਲਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਵਿਦਿਆਰਥੀਆਂ ਨੇ ਇਹ ਦੋਸ਼ ਲਾਉਂਦੇ ਹੋਏ ਪ੍ਰਦਰਸ਼ਨ ਕੀਤਾ ਕਿ ਰਾਹੁਲ ਗਾਂਧੀ ਨੇ ਪਹਾੜੀ ਖੇਤਰਾਂ ਵਿੱਚ ਜੰਗਲਾਂ ਦੇ ਆਲੇ ਦੁਆਲੇ ‘ਬਫਰ ਜ਼ੋਨ’ ਦੇ ਮੁੱਦੇ ’ਚ ਦਖ਼ਲ ਨਹੀਂ ਦਿੱਤਾ। ਕੇਰਲ ਦੇ ਟੈਲੀਵਿਜ਼ਨ ਚੈਨਲਾਂ ਨੇ ਰਾਹੁਲ ਗਾਂਧੀ ਦੇ ਦਫ਼ਤਰ ਅੰਦਰ ਹੰਗਾਮਾ ਕਰ ਰਹੇ ਪ੍ਰਦਰਸ਼ਨਕਾਰੀਆਂ ਦੇ ਇਕ ਸਮੂਹ ਦੀਆਂ ਤਸਵੀਰਾਂ ਪ੍ਰਸਾਰਿਤ ਕੀਤੀਆਂ। ਵਿਰੋਧੀ ਧਿਰ ਦੇ ਨੇਤਾ ਵੀ. ਡੀ. ਸਤੀਸ਼ਨ ਨੇ ਇਸ ਘਟਨਾ ’ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਹ ਹਮਲਾ ਅਰਾਜਕਤਾ ਅਤੇ ਗੁੰਡਾਗਰਦੀ ਨੂੰ ਦਰਸਾਉਂਦਾ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਜੰਮੂ-ਕਸ਼ਮੀਰ: ਲਸ਼ਕਰ ਦੇ ਨਾਰਕੋ-ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼, 4 ਅੱਤਵਾਦੀ ਗ੍ਰਿਫ਼ਤਾਰ
NEXT STORY