ਨੈਸ਼ਨਲ ਡੈਸਕ- ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਆਪਣੀ ਦੋਹਾਂ ਸੰਸਦੀ ਸੀਟਾਂ ਵਾਇਨਾਡ ਅਤੇ ਰਾਏਬਰੇਲੀ ਤੋਂ ਅੱਗੇ ਚੱਲ ਰਹੇ ਹਨ। ਰਾਹੁਲ ਨੇ ਰਾਏਬਰੇਲੀ ਤੋਂ 3,90,030 ਵੋਟਾਂ ਦੇ ਫ਼ਰਕ ਨਾਲ ਭਾਜਪਾ ਦੇ ਉਮੀਦਵਾਰ ਦਿਨੇਸ਼ ਪ੍ਰਤਾਪ ਸਿੰਘ ਹਰਾਇਆ ਹੈ। ਉੱਥੇ ਹੀ ਵਾਇਨਾਡ ਤੋਂ ਰਾਹੁਲ ਗਾਂਧੀ 3,64,422 ਵੋਟਾਂ ਦੇ ਫ਼ਰਕ ਨਾਲ ਕਮਿਊਨਿਸਟ ਪਾਰਟੀ ਆਫ਼ ਇੰਡੀਆ ਦੀ ਏਨੀ ਰਾਜਾ ਨੂੰ ਪਛਾੜਿਆ ਹੈ।
ਦੱਸਣਯੋਗ ਹੈ ਕਿ ਸਾਲ 2019 'ਚ ਰਾਹੁਲ ਗਾਂਧੀ ਦੀ ਮਾਂ ਸੋਨੀਆ ਗਾਂਧੀ ਨੇ ਰਾਏਬਰੇਲੀ ਤੋਂ ਜਿੱਤ ਹਾਸਲ ਕੀਤੀ ਸੀ। ਸੋਨੀਆ ਨੇ ਪਿਛਲੀਆਂ ਲੋਕ ਸਭਾ ਚੋਣਾਂ 'ਚ ਰਾਏਬਰੇਲੀ ਸੀਟ 'ਤੇ 1,67,178 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ। ਪਿਛਲੀ ਵਾਰ ਵੀ ਦੂਜੇ ਸਥਾਨ 'ਤੇ ਭਾਜਪਾ ਦੇ ਦਿਨੇਸ਼ ਪ੍ਰਤਾਪ ਸਿੰਘ ਹੀ ਰਹੇ ਸਨ ਅਤੇ ਉਨ੍ਹਾਂ ਨੂੰ 3,67,740 ਵੋਟ ਹਾਸਲ ਹੋਏ ਸਨ। ਰਾਹੁਲ ਸਾਲ 2004 ਤੋਂ 2019 ਤੱਕ ਅਮੇਠੀ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਹੇ ਪਰ ਪਿਛਲੀਆਂ ਲੋਕ ਸਭਾ ਚੋਣਾਂ 'ਚ ਉਨ੍ਹਾਂ ਨੂੰ ਅਮੇਠੀ ਤੋਂ ਭਾਜਪਾ ਦੀ ਸਮ੍ਰਿਤੀ ਇਰਾਨੀ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹਾਲਾਂਕਿ ਉਹ ਵਾਇਨਾਡ ਸੀਟ ਤੋਂ ਜਿੱਤ ਕੇ ਸੰਸਦ ਪਹੁੰਚੇ ਸਨ। ਇਸ ਵਾਰ ਵੀ ਉਨ੍ਹਾਂ ਦੇ ਅਮੇਠੀ ਤੋਂ ਚੋਣ ਲੜਨ ਦੀਆਂ ਅਟਕਲਾਂ ਸਨ ਪਰ ਪਾਰਟੀ ਨੇ ਉਨ੍ਹਾਂ ਨੂੰ ਰਾਏਬਰੇਲੀ ਤੋਂ ਮੈਦਾਨ 'ਚ ਉਤਾਰਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਣ ਰੁਝਾਨਾਂ ਵਿਚਾਲੇ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਸੈਂਸੈਕਸ 2500 ਅੰਕ ਡਿੱਗਿਆ
NEXT STORY