ਨਵੀਂ ਦਿੱਲੀ, (ਅਨਸ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇਥੇ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾਨ (ਏਮਜ਼) ’ਚ ਆਉਣ ਵਾਲੇ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਸਹੂਲਤਾਂ ਦੀ ਕਮੀ ਨੂੰ ਲੈ ਕੇ ਸੋਮਵਾਰ ਨੂੰ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਡਾ ਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਕਿ ਇਸ ‘ਮਨੁੱਖੀ ਸੰਕਟ’ ਨੂੰ ਦੂਰ ਕਰਨ ਲਈ ਤੁਰੰਤ ਕਦਮ ਚੁੱਕੇ ਜਾਣ। ਉਨ੍ਹਾਂ ਨੇ ਬੀਤੇ ਵੀਰਵਾਰ ਨੂੰ ਏਮਜ਼ ਦੇ ਬਾਹਰ ਮੌਜੂਦ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਸੀ।
ਰਾਹੁਲ ਨੇ ਨੱਡਾ ਅਤੇ ਆਤਿਸ਼ੀ ਨੂੰ ਲਿਖੀ ਚਿੱਠੀ ਨੂੰ ‘ਐਕਸ’ ’ਤੇ ਸਾਂਝੀ ਕਰਦੇ ਹੋਏ ਪੋਸਟ ਕੀਤਾ ਕਿ ਦੇਸ਼ਭਰ ਤੋਂ ਦਿੱਲੀ ਏਮਜ਼ ਆਉਣ ਵਾਲੇ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਾਉਣ ਲਈ ਦਿੱਲੀ ਦੀ ਮੁੱਖ ਮੰਤਰੀ ਅਤੇ ਕੇਂਦਰੀ ਸਿਹਤ ਮੰਤਰੀ ਨੂੰ ਚਿੱਖੀ ਲਿਖੀ ਹੈ। ਬੀਤੇ ਦਿਨ ਮੈਂ ਦੇਖਿਆ ਕਿ ਹੱਡ ਕੰਬਾਊ ਠੰਢ ਵਿਚ ਇਹ ਲੋਕ ਮੈਟਰੋ ਸਟੇਸ਼ਨ ਦੇ ਹੇਠਾਂ ਸੌਣ ਲਈ ਮਜਬੂਰ ਹਨ, ਜਿੱਥੇ ਪੀਣ ਵਾਲੇ ਪਾਣੀ ਜਾਂ ਟਾਇਲਟ ਦਾ ਕੋਈ ਪ੍ਰਬੰਧ ਨਹੀਂ ਹੈ। ਆਲੇ-ਦੁਆਲੇ ਕੂੜੇ ਦੇ ਢੇਰ ਲੱਗੇ ਰਹਿੰਦੇ ਹਨ।
ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਸੜਕ ਸੁਰੱਖਿਆ ’ਤੇ ਪਾਲਣਾ ਰਿਪੋਰਟ ਦਾਇਰ ਕਰਨ : ਸੁਪਰੀਮ ਕੋਰਟ
NEXT STORY