ਨਵੀਂ ਦਿੱਲੀ- ਕਾਂਗਰਸ ਦੇ ਸੰਸਦ ਮੈਂਬਰਾਂ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਹਾਥਰਸ ਹਾਦਸੇ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਇਕ ਚਿੱਠੀ ਲਿਖੀ ਹੈ। ਰਾਹੁਲ ਨੇ ਚਿੱਠੀ ਰਾਹੀਂ ਯੋਗੀ ਨੂੰ ਪੀੜਤ ਪਰਿਵਾਰਾਂ ਦੀਆਂ ਸਮੱਸਿਆਵਾਂ ਦੱਸੀਆਂ ਹਨ। ਇਸ ਤੋਂ ਇਲਾਵਾ ਰਾਹੁਲ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਮੁਆਵਜ਼ੇ ਦੀ ਰਾਸ਼ੀ ਵਧਾ ਕੇ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਪ੍ਰਦਾਨ ਕੀਤਾ ਜਾਵੇ।
ਰਾਹੁਲ ਨੇ ਯੋਗੀ ਨੂੰ ਚਿੱਠੀ 'ਚ ਲਿਖਿਆ ਹੈ ਕਿ ਇਸ ਦੁੱਖ ਦੀ ਘੜੀ 'ਚ ਉਨ੍ਹਾਂ ਨੂੰ ਸਾਡੀ ਸਮੂਹਿਕ ਹਮਦਰਦੀ ਅਤੇ ਮਦਦ ਦੀ ਲੋੜ ਹੈ। ਰਾਹੁਲ ਨੇ ਆਪਣੀ ਇਸ ਚਿੱਠੀ ਦੀ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਮਰ 'ਐਕਸ' 'ਤੇ ਵੀ ਪੋਸਟ ਕੀਤੀ ਹੈ। ਦੱਸਣਯੋਗ ਹੈ ਕਿ ਹਾਥਰਸ 'ਚ ਬੀਤੇ ਮੰਗਲਵਾਰ ਨੂੰ ਮਚੀ ਭਾਜੜ 'ਚ 122 ਲੋਕਾਂ ਦੀ ਜਾਨ ਚਲੀ ਗਈ ਸੀ। ਪੁਲਸ ਬਾਬਾ ਸੂਰਜਪਾਲ ਦੇ ਸੇਵਾਦਾਰਾਂ ਅਤੇ ਸਤਿਸੰਗ ਦੇ ਪ੍ਰਬੰਧਕਾਂ ਦੇ ਖਿਲਾਫ ਐੱਫ.ਆਈ.ਆਰ. ਦਰਜ ਕਰਕੇ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਪਰ ਅਜੇ ਤੱਕ ਮੁੱਖ ਦੋਸ਼ੀ ਦੇਵ ਪ੍ਰਕਾਸ਼ ਮਧੂਕਰ ਫਰਾਰ ਸੀ, ਜਿਸ ਨੂੰ ਸ਼ੁੱਕਰਵਾਰ ਸ਼ਾਮ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
BSF, CRPF 'ਚ 12ਵੀਂ ਪਾਸ ਲਈ ਨਿਕਲੀ ਭਰਤੀ, ਜਲਦ ਕਰੋ ਅਪਲਾਈ
NEXT STORY