ਨੈਸ਼ਨਲ ਡੈਸਕ : ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਵਲੋਂ ਬਿਹਾਰ ਵੋਟ ਅਧਿਕਾਰ ਯਾਤਰਾ ਕੱਢੀ ਜਾ ਰਹੀ ਹੈ, ਜੋ ਵੱਖ-ਵੱਖ ਥਾਵਾਂ ਤੋਂ ਨਿਕਲਦੀ ਹੈ। ਰਾਹੁਲ ਗਾਂਧੀ ਦੀ ਇਸ ਵੋਟ ਅਧਿਕਾਰ ਯਾਤਰਾ ਦੌਰਾਨ ਇਕ ਅਜਿਹੀ ਘਟਨਾ ਦੇ ਵਾਪਰ ਦੀ ਸੂਚਨਾ ਮਿਲੀ ਹੈ, ਜਿਸ ਦੇ ਸਭ ਨੂੰ ਹੈਰਾਨ ਕਰ ਦਿੱਤਾ। ਰਾਹੁਲ ਦੀ ਵੋਟ ਫੇਰੀ ਦੌਰਾਨ ਆਰਜੇਡੀ ਆਗੂਆਂ ਦੇ ਪਰਸ ਅਤੇ ਮੋਬਾਈਲ ਫੋਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਹਫ਼ੜਾ-ਦਫ਼ੜੀ ਮਚ ਗਈ ਅਤੇ ਯਾਤਰਾ ਦੌਰਾਨ ਪੁਲਸ ਸੁਰੱਖਿਆ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਗਏ।
ਪੜ੍ਹੋ ਇਹ ਵੀ - ਇਸ ਵਾਰ ਪਵੇਗੀ ਕੜਾਕੇ ਦੀ ਠੰਡ ! ਹੋ ਗਈ ਵੱਡੀ ਭਵਿੱਖਬਾਣੀ
ਆਗੂਆਂ ਦੇ ਪਰਸ ਅਤੇ ਫੋਨ ਚੋਰੀ ਹੋਣ ਦੇ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਯਾਤਰਾ ਦੌਰਾਨ ਇੱਕ ਨੌਜਵਾਨ ਨੂੰ ਆਰਜੇਡੀ ਨੇਤਾ ਭੋਲਾ ਸਾਹਨੀ ਦਾ ਵੀ ਮੋਬਾਈਲ ਅਤੇ ਪਰਸ ਚੋਰੀ ਕਰਦੇ ਹੋਏ ਰੰਗੇ ਹੱਥੀਂ ਵੀ ਫੜਿਆ ਗਿਆ ਹੈ, ਜਿਸਨੂੰ ਬਾਅਦ ਵਿੱਚ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ। ਇਸ ਸਬੰਧ ਵਿਚ ਪੁਲਸ ਨੇ ਕਈ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸਾਬਕਾ ਕੇਂਦਰੀ ਮੰਤਰੀ ਅਲੀ ਅਸਰਫ ਫਾਤਮੀ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ, "ਸਿਰਫ਼ ਮੇਰਾ ਹੀ ਨਹੀਂ, ਸਗੋਂ ਕਈ ਹੋਰ ਵਰਕਰਾਂ ਅਤੇ ਨੇਤਾਵਾਂ ਦਾ ਸਮਾਨ ਵੀ ਚੋਰੀ ਹੋ ਗਿਆ ਹੈ।"
ਪੜ੍ਹੋ ਇਹ ਵੀ - 'No ਹੈਲਮੇਟ, No ਪੈਟਰੋਲ', 1 ਸਤੰਬਰ ਤੋਂ ਇਸ ਸੂਬੇ 'ਚ ਬਿਨਾਂ ਹੈਲਮੇਟ ਵਾਲੇ ਲੋਕਾਂ ਨੂੰ ਨਹੀਂ ਮਿਲੇਗਾ ਪੈਟਰੋਲ
ਦੱਸ ਦੇਈਏ ਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਦੀ ਵੋਟ ਅਧਿਕਾਰ ਯਾਤਰਾ ਵਿੱਚ ਹਿੱਸਾ ਲੈਣ ਵਾਲੀ ਭੀੜ ਵਿੱਚੋਂ, ਨਾ ਸਿਰਫ਼ ਆਗੂਆਂ ਦੇ ਸਗੋਂ ਕਈ ਹੋਰ ਲੋਕਾਂ ਦੇ ਵੀ ਪਰਸ ਅਤੇ ਮੋਬਾਈਲ ਫੋਨ ਜੇਬਕਤਰਿਆਂ ਵਲੋਂ ਚੋਰੀ ਕੀਤੇ ਗਏ ਹਨ। ਜੇਬਕਤਰੀ ਦੀਆਂ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ ਕਾਰਨ ਲੋਕ ਬਹੁਤ ਗੁੱਸੇ ਵਿੱਚ ਹਨ ਅਤੇ ਪੁਲਸ ਵਲੋਂ ਕੀਤੀ ਜਾ ਰਹੀ ਸੁਰੱਖਿਆ ਵਿਵਸਥਾ 'ਤੇ ਸਵਾਲ ਖੜ੍ਹੇ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੀ ਵੋਟਰ ਅਧਿਕਾਰ ਯਾਤਰਾ 17 ਅਗਸਤ ਤੋਂ ਸ਼ੁਰੂ ਹੋਈ ਸੀ। ਇਹ ਯਾਤਰਾ 16 ਦਿਨਾਂ ਵਿੱਚ 20 ਜ਼ਿਲ੍ਹਿਆਂ ਵਿੱਚ ਕੁੱਲ 1,300 ਕਿਲੋਮੀਟਰ ਦੀ ਦੂਰੀ ਤੈਅ ਕਰਨ ਵਾਲੀ ਹੈ।
ਪੜ੍ਹੋ ਇਹ ਵੀ - ਖ਼ੁਸ਼ਖਬਰੀ: ਹੁਣ ਹਰ ਮਹੀਨੇ 5000 ਰੁਪਏ ਮਿਲੇਗੀ ਬੁਢਾਪਾ ਪੈਨਸ਼ਨ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਚੀਨ ਦੇ ਵਿਜੈ ਦਿਵਸ 'ਚ ਸ਼ਾਮਲ ਹੋਣਗੇ PM ਮੋਦੀ, ਪੁਤਿਨ ਤੇ ਕਿਮ ਜੋਂਗ ! ਜਾਪਾਨ ਨੇ ਜਤਾਈ ਨਾਰਾਜ਼ਗੀ
NEXT STORY