ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਪਾਰਟੀ ਦੀ ਹਰਿਆਣਾ ਇਕਾਈ ਦੇ ਸੀਨੀਅਰ ਨੇਤਾਵਾਂ ਨਾਲ ਬੈਠਕ ਕੀਤੀ, ਜਿਸ 'ਚ ਸੰਗਠਨ ਨੂੰ ਮਜ਼ਬੂਤ ਕਰਨ ਬਾਰੇ ਚਰਚਾ ਹੋਈ। ਇਸ ਬੈਠਕ 'ਚ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ, ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਕੁਮਾਰੀ ਸੈਲਜਾ, ਪਾਰਟੀ ਦੇ ਪ੍ਰਦੇਸ਼ ਇੰਚਾਰਜ ਵਿਵੇਕ ਬੰਸਲ, ਮੁੱਖ ਬੁਲਾਰਾ ਰਣਦੀਪ ਸੁਰਜੇਵਾਲਾ, ਸੰਸਦ ਮੈਂਬਰ ਦੀਪੇਂਦਰ ਹੁੱਡਾ, ਕਿਰਨ ਚੌਧਰੀ, ਅਜੇ ਯਾਦਵ ਅਤੇ ਕਈ ਹੋਰ ਨੇਤਾ ਮੌਜੂਦ ਸਨ।
ਸੂਤਰਾਂ ਨੇ ਇਹ ਵੀ ਦੱਸਿਆ ਕਿ ਇਸ ਬੈਠਕ 'ਚ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਮਿਲ ਕੇ ਅੱਗੇ ਵਧਣ 'ਤੇ ਜ਼ੋਰ ਦਿੱਤਾ ਗਿਆ। ਇਹ ਬੈਠਕ ਇਸ ਮਾਇਨੇ 'ਚ ਵੀ ਮਹੱਤਵਪੂਰਨ ਹੈ ਕਿ ਸਮੇਂ-ਸਮੇਂ 'ਤੇ ਕਾਂਗਰਸ ਦੀ ਹਰਿਆਣਾ ਇਕਾਈ 'ਚ ਗੁਟਬਾਜ਼ੀ ਦੀਆਂ ਖਬਰਾਂ ਆਉਂਦੀਆਂ ਰਹੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਪ੍ਰਦੇਸ਼ ਦੇ ਨੇਤਾਵਾਂ ਵਿਚਾਲੇ ਗੁਟਬਾਜ਼ੀ ਨੂੰ ਖ਼ਤਮ ਕਰਨ 'ਤੇ ਵੀ ਜ਼ੋਰ ਦਿੱਤਾ ਜਾ ਸਕਦਾ ਹੈ।
ਯੋਗੀ ਆਦਿੱਤਿਆਨਾਥ ਨੇ UP ਦੇ ਮੁੱਖ ਮੰਤਰੀ ਵਜੋਂ ਚੁਕੀ ਸਹੁੰ, ਸਮਾਰੋਹ 'ਚ PM ਮੋਦੀ ਸਮੇਤ ਕਈ ਦਿੱਗਜਾਂ ਨੇ ਲਿਆ ਹਿੱਸਾ
NEXT STORY