ਨਵੀਂ ਦਿੱਲੀ (ਵਾਰਤਾ)- ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸੋਮਵਾਰ ਨੂੰ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਦੇਸ਼ ਨੂੰ ਬਦਨਾਮ ਕਰਨ ਦਾ ਕੋਈ ਮੌਕਾ ਨਹੀਂ ਛੱਡਣਾ ਚਾਹੁੰਦੇ ਅਤੇ ਹਮੇਸ਼ਾ ਖੁਦ ਨੂੰ ਕਾਨੂੰਨ ਤੋਂ ਉੱਪਰ ਦਿਖਾਉਣ ਦੀ ਕੋਸ਼ਿਸ਼ ਕਰਦੇ ਹਨ। ਸ਼ੇਖਾਵਤ ਨੇ ਇੱਥੇ ਆਪਣੇ ਬਿਆਨ 'ਚ ਕਿਹਾ ਕਿ ਅਜਿਹੇ ਲੋਕ ਜੋ ਖੁਦ ਨੂੰ ਸਿਸਟਮ ਤੋਂ ਉੱਪਰ ਸਮਝਦੇ ਹਨ, ਯਕੀਨੀ ਰੂਪ ਨਾਲ ਲੋਕਤੰਤਰ ਲਈ ਖ਼ਤਰਾ ਹਨ। ਲੋਕ ਸਭਾ ਲਈ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਉਨ੍ਹਾਂ ਕਿਹਾ ਕਿ ਕੁਝ ਨੇਤਾ, ਜਿਨ੍ਹਾਂ ਲਈ ਗਾਂਧੀ ਪਰਿਵਾਰ ਕਾਨੂੰਨ ਅਤੇ ਸੰਵਿਧਾਨ ਤੋਂ ਉੱਪਰ ਹੈ, ਸਦਨ ਤੋਂ ਉਨ੍ਹਾਂ ਦੀ ਅਯੋਗਤਾ ਦੇ ਫ਼ੈਸਲੇ 'ਤੇ ਹੰਗਾਮਾ ਕਰ ਰਹੇ ਹਨ।
ਉਨ੍ਹਾਂ ਦੋਸ਼ ਲਗਾਇਆ ਕਿ ਇਸ ਤਰ੍ਹਾਂ ਦੀ ਟਿੱਪਣੀ ਨਾ ਸਿਰਫ਼ ਸੰਵਿਧਾਨ ਦਾ ਅਪਮਾਨ ਹੈ ਸਗੋਂ ਦੇਸ਼ ਦੀ ਲੋਕਤੰਤਰੀ ਵਿਵਸਥਾ ਦਾ ਵੀ ਅਪਮਾਨ ਹੈ। ਉਨ੍ਹਾਂ ਕਿਹਾ ਕਿ ਇਹ ਸ਼ਰਮਨਾਕ ਹੈ ਕਿ ਰਾਹੁਲ ਗਾਂਧੀ ਹੰਕਾਰ ਅਤੇ ਘਮੰਡ 'ਚ ਇਸ ਕਦਰ ਡੁੱਬੇ ਹੋਏ ਹਨ ਕਿ ਉਨ੍ਹਾਂ ਨੇ ਅਦਾਲਤ ਵਲੋਂ ਮੌਕਾ ਦਿੱਤੇ ਜਾਣ 'ਤੇ ਵੀ ਮੁਆਫ਼ੀ ਮੰਗਣ ਦਾ ਮੌਕਾ ਨਹੀਂ ਮਿਲਿਆ। ਉਨ੍ਹਾਂ ਕਿਹਾ,''ਜੇਕਰ ਰਾਹੁਲ ਗਾਂਧੀ ਇਕ ਵਾਰ ਗਲਤੀ ਕਰਦੇ ਤਾਂ ਦੇਸ਼ ਉਨ੍ਹਾਂ ਨੂੰ ਮੁਆਫ਼ ਕਰ ਦਿੰਦਾ ਪਰ ਉਨ੍ਹਾਂ ਦਾ ਲਗਾਤਾਰ ਅਜਿਹੀਆਂ ਗਲਤੀਆਂ ਕਰਨਾ ਜਨਤਾ ਦੇ ਪ੍ਰਤੀ ਉਨ੍ਹਾਂ ਦੇ ਅਪਮਾਨ ਦਾ ਪ੍ਰਦਰਸ਼ਨ ਹੈ।'' ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਰਾਹੁਲ ਗਾਂਧੀ ਨੇ ਮਹਾਨ ਦੇਸ਼ ਭਗਤ ਵੀਰ ਸਾਵਕਰ ਦਾ ਵੀ ਅਪਮਾਨ ਕੀਤਾ ਅਤੇ ਇਸ ਸੁਤੰਤਰਤਾ ਸੈਨਾਨੀ ਅਤੇ ਉਨ੍ਹਾਂ ਦੇ ਬਲੀਦਾਨ ਤੋਂ ਪ੍ਰੇਰਨਾ ਲੈਣ ਵਾਲੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਬਿਹਾਰ ਦੇ ਉੱਪ ਮੁੱਖ ਮੰਤਰੀ ਤੇਜਸਵੀ ਯਾਦਵ ਬਣੇ ਪਿਤਾ, ਪਤਨੀ ਨੇ ਧੀ ਨੂੰ ਦਿੱਤਾ ਜਨਮ
NEXT STORY