ਨਵੀਂ ਦਿੱਲੀ, (ਭਾਸ਼ਾ)– ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਦੇਸ਼ ਭਰ ਤੋਂ ਆਏ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਨਾਲ ਲੰਚ 'ਤੇ ਮੁਲਾਕਾਤ ਕੀਤੀ, ਜਿਸ ਦੌਰਾਨ ਜੀ. ਐੱਸ. ਟੀ. ਅਤੇ ਕਈ ਹੋਰ ਮੁੱਦਿਆਂ 'ਤੇ ਚਰਚਾ ਹੋਈ। 'ਆਪਣੀ ਗੱਲ ਰਾਹੁਲ ਦੇ ਨਾਲ' ਪ੍ਰੋਗਰਾਮ ਦੇ ਤਹਿਤ ਗਾਂਧੀ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਮਿਲ ਰਹੇ ਹਨ। ਇਸੇ ਦੇ ਤਹਿਤ ਉਨ੍ਹਾਂ ਨੂੰ ਆਂਧਰਾ ਭਵਨ ਵਿਚ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਵਪਾਰੀਆਂ ਨੇ ਜੀ. ਐੱਸ. ਟੀ. ਨਾਲ ਜੁੜੀਆਂ ਪ੍ਰੇਸ਼ਾਨੀਆਂ ਅਤੇ ਕੁਝ ਦੂਸਰੀਆਂ ਦਿੱਕਤਾਂ ਤੋਂ ਜਾਣੂ ਕਰਵਾਇਆ। ਇਸ 'ਤੇ ਗਾਂਧੀ ਨੇ ਭਰੋਸਾ ਦਿਵਾਇਆ, ਜਿਥੇ ਵੀ ਕਾਂਗਰਸ ਦੀਆਂ ਸਰਕਾਰਾਂ ਹਨ, ਉਥੇ ਕਾਰੋਬਾਰੀਆਂ ਨੂੰ ਪੂਰੀ ਸਹੂਲਤ ਦਿੱਤੀ ਜਾਏਗੀ।
ਮੋਦੀ ਅਤੇ ਸਾਊਦੀ ਸ਼ਹਿਜ਼ਾਦੇ ਦੀ ਬੈਠਕ ਅੱਜ (ਪੜ੍ਹੋ 20 ਫਰਵਰੀ ਦੀਆਂ ਖਾਸ ਖਬਰਾਂ)
NEXT STORY