ਨਵੀਂ ਦਿੱਲੀ– ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਆਸਾਮ ’ਚ ਹੜ੍ਹ ਪੀੜਤਾਂ ਪ੍ਰਤੀ ਡੂੰਘੀ ਹਮਦਰਦੀ ਜਤਾਈ ਹੈ। ਉਨ੍ਹਾਂ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਰਾਹਤ ਅਤੇ ਬਚਾਅ ਕੰਮ ’ਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।
ਰਾਹੁਲ ਗਾਂਧੀ ਨੇ ਟਵੀਟ ਕੀਤਾ, ‘‘ਆਸਾਮ ’ਚ ਹੜ੍ਹ ਦਾ ਸਾਹਮਣਾ ਕਰ ਰਹੇ ਸਾਡੇ ਭੈਣ-ਭਰਾਵਾਂ ਦੇ ਨਾਲ ਮੇਰੀ ਹਮਦਰਦੀ ਹੈ। ਦੁਖੀ ਪਰਿਵਾਰਾਂ ਨਾਲ ਦਿਲੀ ਹਮਦਰਦੀ। ਮੈਂ ਕਾਂਗਰਸ ਵਰਕਰਾਂ ਅਤੇ ਆਗੂਆਂ ਨੂੰ ਬਚਾਅ ਅਤੇ ਮੁੜ ਵਸੇਬੇ ਦੇ ਕੰਮਾਂ ’ਚ ਮਦਦ ਕਰਨ ਦੀ ਅਪੀਲ ਕਰਦਾ ਹਾਂ।
ਓਧਰ ਪ੍ਰਿੰਯਕਾ ਨੇ ਕਿਹਾ, ‘‘ਆਸਾਮ ’ਚ ਆਏ ਭਿਆਨਕ ਹੜ੍ਹ ਨਾਲ ਲੱਖਾਂ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ। ਮੈਂ ਪਰਮਾਤਮਾ ਨੂੰ ਪ੍ਰਾਰਥਨਾ ਕਰਦੀ ਹੈ ਕਿ ਉਹ ਸਾਰਿਆਂ ਦੀ ਰੱਖਿਆ ਕਰਨ। ਕਾਂਗਰਸ ਦੇ ਸਾਰੇ ਵਰਕਰਾਂ ਨੂੰ ਅਪੀਲ ਹੈ ਕਿ ਉਹ ਇਸ ਮੁਸ਼ਕਲ ਘੜੀ ’ਚ ਆਸਾਮ ਦੇ ਭੈਣ-ਭਰਾਵਾਂ ਨਾਲ ਖੜ੍ਹੇ ਹੋਣ ਅਤੇ ਰਾਹਤ ਕੰਮਾਂ ’ਚ ਹਰ ਸੰਭਵ ਮਦਦ ਕਰਨ। ਦੱਸ ਦੇਈਏ ਕਿ ਹੜ੍ਹ ਕਾਰਨ ਆਸਾਮ ਦੇ 34 ਜ਼ਿਲ੍ਹੇ ਪ੍ਰਭਾਵਿਤ ਹੋਏ ਹਨ। ਕਈ ਇਲਾਕੇ ਪਾਣੀ ’ਚ ਡੁੱਬ ਗਏ ਹਨ, ਜਿਸ ਕਾਰਨ ਕਰੀਬ 55 ਲੱਖ ਲੋਕ ਪ੍ਰਭਾਵਿਤ ਹੋਏ ਹਨ। ਹੜ੍ਹ ਕਾਰਨ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ।
ਹਰਿਆਣਾ ਲੋਕਲ ਬਾਡੀ ਚੋਣਾਂ ’ਚ ਭਾਜਪਾ ਨੇ ਮਾਰੀ ਬਾਜ਼ੀ
NEXT STORY