ਨਵੀਂ ਦਿੱਲੀ — ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਰਾਹੁਲ ਗਾਂਧੀ ਦੇ ਉਸ ਬਿਆਨ ਦੀ ਆਲੋਚਨਾ ਕੀਤੀ, ਜਿਸ 'ਚ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੋਰ ਪਿਛੜੇ ਵਰਗ (ਓ.ਬੀ.ਸੀ.) ਨਾਲ ਸਬੰਧਤ ਪਰਿਵਾਰ 'ਚ ਪੈਦਾ ਨਹੀਂ ਹੋਏ। ਅਨੁਰਾਗ ਠਾਕੁਰ ਨੇ ਕਿਹਾ ਕਿ ਕਾਂਗਰਸੀ ਆਗੂ ਸੁਰਖੀਆਂ ਹਾਸਲ ਕਰਨ ਲਈ ਕੋਈ ਵੀ ‘ਮੂਰਖਤਾ’ ਭਰਿਆ ਦਾਅਵਾ ਕਰ ਸਕਦੇ ਹਨ।
ਇਹ ਵੀ ਪੜ੍ਹੋ - ਇਸ ਸੂਬੇ 'ਚ ਪਹਿਲੀ ਵਾਰ 15 ਲੱਖ 54 ਹਜ਼ਾਰ ਤੋਂ ਵੱਧ ਨਵੇਂ ਵੋਟਰ ਪਾਉਣਗੇ ਵੋਟ
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਠਾਕੁਰ ਨੇ ਗਾਂਧੀ 'ਤੇ ਜਾਤੀਵਾਦ ਅਤੇ ਖੇਤਰਵਾਦ ਦੀ ਰਾਜਨੀਤੀ ਕਰਕੇ ਦੇਸ਼ ਨੂੰ ਵੰਡਣ ਦਾ ਵੀ ਦੋਸ਼ ਲਗਾਇਆ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਨੇ ਇਹ ਵੀ ਮੰਗ ਕੀਤੀ ਕਿ ਗਾਂਧੀ ਆਪਣੀ ਟਿੱਪਣੀ ਨਾਲ ਓਬੀਸੀ ਭਾਈਚਾਰੇ ਦਾ ਅਪਮਾਨ ਕਰਨ ਲਈ ਦੇਸ਼ ਤੋਂ ਮੁਆਫੀ ਮੰਗਣ।
ਇਹ ਵੀ ਪੜ੍ਹੋ - ਸੁਰੱਖਿਆ ਕਾਰਨਾਂ ਕਰਕੇ ਹਲਦਵਾਨੀ 'ਚ ਭਲਕੇ ਬੰਦ ਰਹਿਣਗੇ ਸਾਰੇ ਸਕੂਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਖੇਤ 'ਚੋਂ ਖੂਨ ਨਾਲ ਲੱਥਪੱਥ ਹਾਲਤ 'ਚ ਮਿਲੀ 3 ਸਾਲਾ ਬੱਚੀ, ਜਬਰ ਜ਼ਨਾਹ ਦਾ ਖਦਸ਼ਾ
NEXT STORY