ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲੱਦਾਖ ਦੀ ਗਲਵਾਨ ਘਾਟੀ ਵਿਚ ਚੀਨੀ ਫ਼ੌਜੀਆਂ ਨਾਲ ਹਿੰਸਕ ਟਕਰਾਅ 'ਚ 20 ਭਾਰਤੀ ਜਵਾਨਾਂ ਦੇ ਸ਼ਹੀਦ ਹੋਣ ਦੀ ਪਿੱਠਭੂਮੀ 'ਚ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਲਿਆ ਹੈ। ਰਾਹੁਲ ਨੇ ਸਵਾਲ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਾਮਲੇ 'ਤੇ ਚੁੱਪ ਕਿਉਂ ਹਨ। ਉਨ੍ਹਾਂ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਚੁੱਪ ਕਿਉਂ ਹਨ? ਉਹ ਲੁੱਕੇ ਹੋਏ ਕਿਉਂ ਹਨ? ਹੁਣ ਬਹੁਤ ਹੋ ਚੁੱਕਾ। ਸਾਨੂੰ ਇਹ ਜਾਣਨ ਦੀ ਲੋੜ ਹੈ ਕਿ ਕੀ ਹੋਇਆ ਹੈ।
ਰਾਹੁਲ ਗਾਂਧੀ ਨੇ ਅੱਗੇ ਕਿਹਾ ਕਿ ਸਾਡੇ ਫ਼ੌਜੀਆਂ ਦੀ ਹੱਤਿਆ ਕਰਨ ਦੀ ਚੀਨ ਦੀ ਹਿੰਮਤ ਕਿਵੇਂ ਹੋਈ? ਸਾਡੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਉਨ੍ਹਾਂ ਦੀ ਹਿੰਮਤ ਕਿਵੇਂ ਹੋਈ। ਜ਼ਿਕਰਯੋਗ ਹੈ ਕਿ ਲੱਦਾਖ ਦੀ ਗਲਵਾਨ ਘਾਟੀ ਵਿਚ ਸੋਮਵਾਰ ਰਾਤ ਚੀਨੀ ਫ਼ੌਜੀਆਂ ਨਾਲ ਹਿੰਸਕ ਝੜਪ 'ਚ ਭਾਰਤੀ ਫ਼ੌਜ ਦੇ 20 ਜਵਾਨ ਸ਼ਹੀਦ ਹੋ ਗਏ। ਫ਼ੌਜ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
AIIMS 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜੂਨੀਅਰ ਰੈਜ਼ੀਡੈਂਟ 'ਤੇ ਅਹੁਦਿਆਂ 'ਤੇ ਨਿਕਲੀ ਭਰਤੀ
NEXT STORY